ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦਾ ਪਰਗਟ ਦਿਵਸ 9 ਅਕਤੂਬਰ ਨੂੰ ਸੰਗਤਾਂ ਵੱਲੋਂ ਵਾਲਮੀਕਿ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿੱਚ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਸ਼ੋਭਾ ਯਾਤਰਾ ਅੰਮ੍ਰਿਤਸਰ ਪਹੁੰਚ ਰਹੀ ਹੈ।ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪਰਗਟ ਦਿਵਸ ਨੂੰ ਸਮਰਪਿਤ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਭਗਵਾਨ ਵਾਲਮੀਕਿ ਸਮਾਜ ਦੇ ਸਾਰੇ ਮਿਊਜੀਕਲ ਗਰੁੱਪ/ਭਜਨ ਮੰਡਲੀਆਂ ਸਵੈ ਇਛੁੱਕ ਕੀਤਰਨ ਕਰਨ ਲਈ ਆਪਣੀ ਰਜਿਸਟਰੇਸ਼ਨ 7 ਅਕਤੂਬਰ 2022 ਤੱਕ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਦਫਤਰ ਉਪ ਮੰਡਲ ਮੈਜਿਸਟਰੇਟ ਲੋਪੋਕੇ ਅਤੇ ਦਫਤਰ ਜੀ.ਐਮ ਭਗਵਾਨ ਵਾਲਮੀਕਿ ਤੀਰਥ ਸ਼ਰਾਈਨ ਬੋਰਡ ਵਿਖੇ ਕਰਵਾ ਸਕਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤੋਂ ਇਲਾਵਾ ਆਪਣੀ ਰਜਿਸਟਰੇਸ਼ਨ ਬੇਨਤੀ sdmlopoke@gmail.com
’ਤੇ ਵੀ ਭੇਜ ਸਕਦੇ ਹਨ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …