ਅੰਮ੍ਰਿਤਸਰ, 30 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਆਯੁਰਵੈਦ ਦੀ ਮਹੱਤਤਾ ਵਿਸ਼ੇ ’ਤੇ ਵਿਦਿਆਰਥੀਆਂ
ਅਤੇ ਸਟਾਫ ਲਈ ਇਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਆਪਣੇ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਅਤੇ ਖਾਣਪੀਣ ਵਿੱਚ ਸ਼ੁੱਧ ਅਤੇ ਨਿਰੋਲ ਪਦਾਰਥਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਸੈਮੀਨਾਰ ’ਚ ਪ੍ਰਸਿੱਧ ਫੀਜਉਥੈਰਪਿਸਟ ਅਤੇ ਕਵੀ ਡਾ. ਦਲਵਿੰਦਰ ਸ਼ਰਮਾ ਨੇ ਹਾਜ਼ਰੀ ਲਗਵਾਈ। ਆਪਣੇ ਸੰਬੋਧਨ ਵਿੱਚ ਡਾ. ਸ਼ਰਮਾ ਨੇ ਵਿਦਿਆਰਥੀਆਂ ਨੂੰ ਫਾਸਟ ਫੂਡ ਦੇ ਨੁਕਸਾਨਾਂ ਅਤੇ ਆਯੁਰਵੈਦਿਕ ਪਦਾਰਥਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।ਬੁਲਾਰੇ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਯੁਰਵੈਦਿਕ ਵਸਤਾਂ ਦਾ ਵੱਧ ਤੋ ਵੱਧ ਸੇਵਨ ਕਰਕੇ ਖ਼ੁਦ ਨੂੰ ਸਿਹਤਮੰਦ ਬਣਾਉਣ।
ਸੈਮੀਨਾਰ ਵਿੱਚ ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਸਮੂਹ ਸਟਾਫ ਅਤੇ ਐਨ.ਐਸ.ਐਸ ਵਲੰਟੀਅਰਾ ਦਾ ਧੰਨਵਾਦ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media