Monday, December 4, 2023

ਸਰਦਾਰਨੀ ਕੁਲਵੰਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 2 ਅਕਤੂਬਰ ਨੂੰ

ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਰਦਾਰਨੀ ਕੁਲਵੰਤ ਕੌਰ ਸੁਪਤਨੀ ਜੱਜਪਾਲ ਸਿੰਘ ਗੈਮਕੋ ਨਮਿਤ ਅੰਤਿਮ ਅਰਦਾਸ ਮਿਤੀ 2 ਅਕਤੂਬਰ ਦਿਨ ਐਤਵਾਰ ਨੂੰ ਸੰਤ ਬਾਬਾ ਸੇਵਾ ਸਿੰਘ ਹਾਲ ਅਜੀਤ ਨਗਰ ਸਾਹਮਣੇ ਗੋਲਡਨ ਕਲਾਥ ਮਾਰਕੀਟ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ 1-00 ਤੋਂ 2-00 ਵਜੇ ਹੋਵੇਗਾ।ਗੈਮਕੋ ਪਰਿਵਾਰ ਵਲੋਂ ਇਹ ਜਾਣਕਾਰੀ ਦਿੰਦਿਆਂ ਦੀਦਾਰ ਸਿੰਘ ਨੇ ਦੱਸਿਆ ਹੈ ਕਿ ਇਸ ਤੋਂ ਪਹਿਲਾਂ ਸਰਦਾਰਨੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਪਤਾਹਿਕ ਪਾਠ ਦਾ ਭੋਗ ਉਨਾਂ ਦੇ ਗ੍ਰਹਿ ਫੋਕਲ ਪੁਆਇੰਟ ਅੰਮ੍ਰਿਤਸਰ ਵਿਖੇ ਪਵੇਗਾ।ਜਿਸ ਉਪਰੰਤ ਬਾਬਾ ਸੇਵਾ ਸਿੰਘ ਹਾਲ ਵਿਖੇ ਗੁਰੂ ਘਰ ਦੇ ਰਾਗੀ ਸਿੰਘ ਵੈਰਾਗਮਈ ਕੀਰਤਨ ਦੀ ਹਾਜ਼ਰੀ ਭਰਨਗੇ ਅਤੇ ਵਿਛੜੀ ਰੂਹ ਨਮਿਤ ਅੰਤਿਮ ਅਰਦਾਸ ਕੀਤੀ ਜਾਵੇਗੀ।ਇਸ ਤੋਂ ਬਾਅਦ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਵਲੋਂ ਸਰਦਾਰਨੀ ਕੁਲਵੰਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਜਿਕਰਯੋਗ ਹੈ ਕਿ 23 ਸਤੰਬਰ 2022 ਨੂੰ ਅਕਾਲ ਚਲਾਣਾ ਕਰ ਗਏ ਸਰਦਾਰਨੀ ਕੁਲਵੰਤ ਕੌਰ ਬਿਮਾਰ ਚੱਲ ਰਹੇ ਸਨ।ਉਹ ਆਪਣੇ ਪਿੱਛੇ ਪਤੀ ਜੱਜਪਾਲ ਸਿੰਘ ਤੋਂ ਇਲਾਵਾ ਇੱਕ ਬੇਟਾ ਹਰਮਨ ਸਿੰਘ (ਕਨੇਡਾ) ਤੇ ਇੱਕ ਬੇਟੀ ਛੱਡ ਗਏ ਹਨ।

Check Also

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …