Wednesday, January 15, 2025

ਪੰਜਾਬ ਸਰਕਾਰ ਵਲੋਂ ਯੁਵਕ ਸੇਵਾਵਾਂ ਕਲੱਬ ਸਮਰਾਲਾ ‘ਸਟੇਟ ਐਵਾਰਡ’ ਨਾਲ ਸਨਮਾਨਿਤ

ਐਵਾਰਡ ਪੂਰੇ ਸਮਰਾਲਾ ਹਲਕੇ ਲਈ ਮਾਣ ਵਾਲੀ ਗੱਲ – ਮੁੱਤੋਂ, ਕਲਿਆਣ

ਸਮਰਾਲਾ, 1 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ‘ਚ ਹਰੇਕ ਜ਼ਿਲ੍ਹੇ ਵਿਚੋਂ ਸਮਾਜ ਭਲਾਈ ਵਿੱਚ ਆਪਣਾ ਯੋਗਦਾਨ ਪਾ ਰਹੀ ਇੱਕ ਸਮਾਜਸੇਵੀ (ਐਨ.ਜੀ.ਓ) ਸੰਸਥਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਲੁਧਿਆਣਾ ਜ਼ਿਲ੍ਹੇ ਵਿਚੋਂ ਇਹ ਸਨਮਾਨ ਯੁਵਕ ਸੇਵਾਵਾਂ ਕਲੱਬ ਸਮਰਾਲਾ ਦੇ ਹਿੱਸੇ ਆਇਆ।ਇਨ੍ਹਾਂ ਸੰਸਥਾਵਾਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਉਨ੍ਹਾਂ ਨੇ ਪੂਰੇ ਪੰਜਾਬ ਭਰ ਵਿਚੋਂ 15 ਸਮਾਜ ਸੇਵੀ ਸੰਸਥਾਵਾਂ ਤੇ ਐਨ.ਜੀ.ਓ ਦਾ ਸਨਮਾਨ ਕੀਤਾ।ਆਪਣੇ ਸੰਬੋਧਨ ਵਿੱਚ ਜੋੜਾਮਾਜਰਾ ਨੇ ਕਿਹਾ ਕਿ ਇਹ ਸੰਸਥਾਵਾਂ ਲੋਕ ਭਲਾਈ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ।
ਯੁਵਕ ਸੇਵਾਵਾਂ ਕਲੱਬ ਸਮਰਾਲਾ ਵੱਲੋਂ ਇਹ ਸਨਮਾਨ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ, ਵਾਈਸ ਪ੍ਰਧਾਨ ਸ਼ੰਕਰ ਕਲਿਆਣ ਅਤੇ ਸੈਕਟਰੀ ਸਤਿੰਦਰ ਸਿੰਘ ਨੇ ਪ੍ਰਾਪਤ ਕੀਤਾ।ਉਨ੍ਹਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਸਨਮਾਨ ਪੰਜਾਬ ਸਰਕਾਰ ਵਲੋਂ ਸਮਰਾਲਾ ਇਲਾਕੇ ਦੇ ਖੂਨਦਾਨੀਆਂ ਵਲੋਂ ਖੂਨਦਾਨ ਵਿੱਚ ਪਾਏ ਗਏ ਯੋਗਦਾਨ ਦਾ ਨਤੀਜਾ ਹੈ।ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਣ ਉਨ੍ਹਾਂ ਦੇ ਕਲੱਬ ਨਹੀਂ, ਬਲਕਿ ਪੂਰਾ ਸਮਰਾਲਾ ਹਲਕੇ ਦਾ ਹੈ, ਜਿਨ੍ਹਾਂ ਨੇ ਖੂਨਦਾਨ ਕੈਂਪਾਂ ਵਿੱਚ ਸਦਾ ਸਹਿਯੋਗ ਕੀਤਾ।ਇਹ ਸਟੇਟ ਐਵਾਰਡ ਮਿਲਣ ਨਾਲ ਸਮਰਾਲਾ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …