Friday, March 6, 2026

ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਨੇ ਮਨਾਇਆ 82ਵਾਂ ਜਨਮ ਦਿਨ

ਪੰਜਾਬੀ ਸਾਹਿਤ ਸਭਾ ਸਮਰਾਲਾ ਦਾ ਇਤਿਹਾਸ ਕਿਤਾਬੀ ਰੂਪ ‘ਚ ਛਪਾਇਆ ਜਾਵੇਗਾ – ਬਿਹਾਰੀ ਲਾਲ ਸੱਦੀ

ਸਮਰਾਲਾ, 1 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਰਿਟਾ: ਲੈਕਚਰਾਰ ਦਾ 82ਵਾਂ ਜਨਮ ਦਿਨ ਸਭਾ ਦੇ ਅਹੁੱਦੇਦਾਰਾਂ ਅਤੇ ਵੱਖ ਵੱਖ ਸੰਸਥਾਵਾਂ ਦੇ ਅਹੁੱਦੇਦਾਰਾਂ ਦੀ ਹਾਜ਼ਰੀ ਵਿੱਚ ਇੱਕ ਸਾਦਾ ਸਮਾਗਮ ਕਰਕੇ ਮਨਾਇਆ ਗਿਆ ਅਤੇ ਸਾਰਿਆਂ ਨੇ ਬਿਹਾਰੀ ਲਾਲ ਸੱਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ।
ਮੇਘ ਸਿੰਘ ਜਵੰਦਾ ਜਨਰਲ ਸਕੱਤਰ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ ਅਤੇ ਸੰਖੇਪ ਵਿੱਚ ਸੱਦੀ ਵਲੋਂ ਕੀਤੇ ਕਾਰਜ਼ਾਂ ‘ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਬਿਹਾਰੀ ਲਾਲ ਸੱਦੀ ਨੇ ਆਪਣਾ ਜੀਵਨ ਅਧਿਆਪਨ ਕਿੱਤੇ ਤੋਂ ਸ਼ੁਰੂ ਕੀਤਾ ਅਤੇ ਬਤੌਰ ਲੈਕਚਰਾਰ ਰਿਟਾਇਰ ਹੋਏ।ਇਸ ਉਪਰੰਤ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਦੇ ਜਨਰਲ ਸਕੱਤਰ ਦੇ ਅਹੁੱਦੇ ‘ਤੇ ਬਿਰਾਜ਼ਮਾਨ ਹੋ ਕੇ ਬ੍ਰਾਹਮਣ ਸਮਾਜ ਦੀ ਲਗਾਤਾਰ ਸੇਵਾ ਵਿੱਚ ਦਿਨ ਰਾਤ ਹਾਜ਼ਰ ਹਨ ਅਤੇ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਵਜੋਂ ਵੀ ਸੇਵਾ ਨਿਭਾਅ ਰਹੇ ਹਨ।ਪ੍ਰੇਮ ਸਾਗਰ ਸ਼ਰਮਾ ਕਨਵੀਨਰ ਪੰਜਾਬ ਰਾਜ ਪੈਨਸ਼ਨਰਜ਼ ਜੁਆਇੰਟ ਫਰੰਟ, ਸੁਰਜੀਤ ਵਿਸ਼ਦ ਜਨ: ਸਕ ਤਰ ਲੇਖਕ ਮੰਚ, ਪ੍ਰੋ. ਹਰਿੰਦਰਜੀਤ ਸਿੰਘ ਕਲੇਰ ਨੇ ਵੀ ਆਪਣੇ ਸੰਬੋਧਨ ‘ਚ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਸਮਾਗਮ ਵਿੱਚ ਗੁਰਚਰਨ ਦਾਸ ਸੱਦੀ, ਸਰਪ੍ਰਸਤ ਦਰਸ਼ਨ ਸਿੰਘ ਕੰਗ, ਮਾ. ਪੁਖਰਾਜ ਸਿੰਘ ਘੁਲਾਲ, ਕਹਾਣੀਕਾਰ ਸੰਦੀਪ ਸਮਰਾਲਾ, ਅਮਨਦੀਪ ਕੌਂਸ਼ਲ, ਇੰਦਰਜੀਤ ਸਿੰਘ ਕੰਗ (ਸਾਰੇ ਪੰਜਾਬੀ ਸਾਹਿਤ ਸਭਾ ਦੇ ਅਹੁੱਦੇਦਾਰ), ਪ੍ਰੇਮ ਨਾਥ ਅਧਿਆਪਕ ਚੇਤਨਾ ਮੰਚ, ਹੈਡਮਾਸਟਰ ਮਹਿੰਦਰ ਸਿੰਘ, ਸੁਰਿੰਦਰ ਕੁਮਾਰ, ਪ੍ਰਿੰਸੀਪਲ ਸੰਜੀਵ ਸੱਦੀ, ਮਲਕੀਤ ਸਿੰਘ ਆਦਿ ਹਾਜ਼ਰ ਸਨ।
ਅਖੀਰ ਬਿਹਾਰੀ ਲਾਲ ਸੱਦੀ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਆਪਣੇ ਜੀਵਨ ਦੇ ਕੌੜੇ ਮਿੱਠੇ ਤਜ਼ਰਬੇ ਸਾਂਝੇ ਕਰਦਿਆਂ, ਆਪਣੀਆਂ ਲਿਖੀਆਂ ਕਵਿਤਾਵਾਂ ਸੁਣਾ ਕੇ ਮਹੌਲ ਸੰਗੀਤਮਈ ਬਣਾ ਦਿੱਤਾ।ਮੇਘ ਸਿੰਘ ਜਵੰਦਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …