Wednesday, September 23, 2026

ਜਿਲ੍ਹਾ ਪ੍ਰਸ਼ਾਸ਼ਨ ਨੇ 2 ਅਕਤੂਬਰ ਨੂੰ ਜਿਲ੍ਹਾ ਪਠਾਨਕੋਟ ‘ਚ ਐਲਾਨਿਆ ਡਰਾਈ ਡੇਅ

ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਗਾਂਧੀ ਜੈਯੰਤੀ ਦੇ ਮੋਕੇ ‘ਤੇ 2 ਅਕਤੂਬਰ ਸਵੇਰੇ 7-00 ਵਜੇ ਤੋਂ ਲੈ ਕੇ ਰਾਤ 11-00 ਵਜੇ ਤੱਕ ਐਲਾਨੇ ਡਰਾਈ ਡੇਅ ਦੀ ਪਾਬੰਦੀ ਦੌਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ‘ਤੇ ਸ਼ਰਾਬ ਦੀ ਵਿਕਰੀ ਕਰਨ, ਪੀਣ /ਪਿਲਾਉਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ ਰਹੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …