Monday, December 23, 2024

ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ 11ਵੀਆਂ ਯੂਨੀਫਾਈਡ ਖੇਡਾਂ ਦਾ ਆਯੋਜਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 11ਵੀਆਂ ਯੂਨੀਫਾਈਡ ਖੇਡਾਂ ਪਿੰਗਲਵਾੜਾ ਸੰਸਥਾ ਅਤੇ ਪਿੰਗਲਵਾੜਾ ਅੰਟਾਰੀਓ, ਕਨੇਡਾ ਦੇ ਅਧੀਨ ਚੱਲਦੇ ਤਿੰਨ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਗੂੰਗੇ-ਬੋਲਿਆਂ ਦਾ ਸਕੂਲ ਅਤੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਦਰਮਿਆਨ ਕਰਵਾਈਆਂ ਗਈਆਂ।ਇਹ ਖੇਡਾਂ ਅਮਰੀਕਾ ਨਿਵਾਸੀ ਚੰਦਰ ਸ਼ੇਖਰ ਕੋਹਲੀ, ਉਨ੍ਹਾਂ ਦੀ ਧਰਮ-ਪਤਨੀ ਸ੍ਰੀਮਤੀ ਨਰਿੰਦਰ ਕੌਰ ਕੋਹਲੀ ਅਤੇ ਪਿੰਗਲਵਾੜਾ ਸੰਸਥਾ ਦੇ ਸਾਂਝੇ ਸਹਿਯੋਗ ਨਾਲ ਹੋਈਆਂ।
ਮੁੱਖ ਮਹਿਮਾਨ ਮੇਜਰ (ਰਿਟਾ.) ਦਵਿੰਦਰ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਖੇਡਾਂ ਦੀ ਸ਼ੁਰੂਆਤ ਕੀਤੀ।ਉਨ੍ਹਾਂ ਆਪਣੇ ਸੰਬੋਧਨੀ ਭਾਸ਼ਣ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ।ਉਹਨਾਂ ਕਿਹਾ ਕਿ ਉਹ ਪਹਿਲੀ ਵਾਰ ਪਿੰਗਲਵਾੜਾ ਆਏ ਹਨ ਅਤੇ ਇਸ ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਚਲਾਏ ਜਾ ਰਹੇ ਕਾਰਜ਼ਾਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ।ਸਥਾਨਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੇ ਵਿਧਾਇਕਾ ਮੈਡਮ ਜੀਵਨਜੋਤ ਕੌਰ, ਏ.ਪੀ.ਐਸ ਚੱਠਾ ਪ੍ਰਧਾਨ ਅੰਮ੍ਰਿਤਸਰ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਨੇ ਬਤੌਰ ਵਿਸ਼ੇਸ਼ ਮਹਿਮਾਨ ਇੰਨ੍ਹਾਂ ਖੇਡਾਂ ਵਿੱਚ ਪੁੱਜੇ।
ਪਿੰਗਲਵਾੜਾ ਮੁਖੀ ਡਾ: ਇੰਦਰਜੀਤ ਕੌਰ ਨੇ ਆਏੇ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਜਦੋਂ ਸਾਰੇ ਬੱਚੇ ਇਕੱਠੇ ਮੈਦਾਨ ਵਿਚ ਖੇਡਦੇ ਹਨ ਤਾਂ ਇੱਕ ਵੱਖਰਾ ਹੀ ਨਜ਼ਾਰਾ ਪੇਸ਼ ਹੁੰਦਾ ਹੈ।ਇੰਨ੍ਹਾਂ ਖੇਡਾਂ ਦਾ ਮਕਸਦ ਹੈ ਕਿ ਬੱਚਿਆਂ ਵਿਚ ਕਿਸੇ ਵੀ ਪ੍ਰਕਾਰ ਦੀ ਹੀਣ-ਭਾਵਨਾ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰੀ ਨਾਲ ਵਿਚਰਨ ਦਾ ਉਤਸ਼ਾਹ ਪੈਦਾ ਕਰਨਾ ਹੈ।ਬੱਚਿਆਂ ਨੇ 25-50 ਮੀਟਰ ਰੇਸ, ਵੀਲ੍ਹ ਚੇਅਰ ਰੇਸ, ਲੋਂਗ ਜੰਪ, ਰਿਲੇਅ ਰੇਸ, ਰੱਸਾਕੱਸੀ ਆਦਿ ਖੇਡਾਂ ਵਿੱਚ ਤਿੰਨਾਂ ਸਕੂਲਾਂ ਦੇ ਬੱਚਿਆਂ ਵੱਲੋਂ ਹਿੱਸਾ ਲਿਆ।ਯੋਗਾ ਤੇ ਗਤਕੇ ਦੇ ਪ੍ਰਦਰਸ਼ਨ ਅਤੇ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ ਲਿਆ।ਜੇਤੂ ਬੱਚਿਆਂ ਨੂੰ ਮੈਡਲ ਅਤੇ ਵਲੰਟੀਅਰਾਂ ਨੂੰ ਟਰਾਫੀਆਂ ਵੰਡੀਆਂ ਗਈਆਂ।ਪ੍ਰੋਗਰਾਮ ਦੇ ਅੰਤ ‘ਚ ਡਾ: ਇੰਦਰਜੀਤ ਕੌਰ ਜੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।ਖੇਡਾਂ ਦੇ ਅਖੀਰ ਵਿਚ ਸਾਰੇ ਆਏ ਬੱਚਿਆਂ ਨੂੰ ਰਿਫਰੈਸ਼ਮੈਂਟ ਵੰਡੀ ਗਈ ।
ਇਸ ਮੌਕੇ ਡਾ: ਜਗਦੀਪਕ ਸਿੰਘ, ਹਰਜੀਤ ਸਿੰਘ ਅਰੋੜਾ, ਸ੍ਰੀਮਤੀ ਪ੍ਰੀਤਇੰਦਰਜੀਤ ਕੌਰ, ਕਰਨਲ ਦਰਸ਼ਨ ਸਿੰਘ ਬਾਵਾ, ਜੈ ਸਿੰਘ, ਬਖਸ਼ੀਸ਼ ਸਿੰਘ, ਤਿਲਕ ਰਾਜ, ਯੋਗੇਸ਼ ਸੂਰੀ, ਪਰਮਿੰਦਰ ਸਿੰਘ ਭੱੱਟੀ, ਮਿਸਜ਼ ਸੁਰਿੰਦਰ ਕੌਰ ਭੱਟੀ, ਗੁਲਸ਼ਨ ਰੰਜਨ, ਮਿ: ਬਿੱਲਾ ਕੋਹਲੀ, ਮਿ: ਸ਼ਾਮ ਕੋਹਲੀ, ਨਰਿੰਦਰ ਕੌਰ ਕੋਹਲੀ, ਡਾ. ਸ਼ਿਆਮ ਸੁੰਦਰ ਦੀਪਤੀ, ਜਸਵੰਤ ਸਿੰਘ ਸੈਣੀ, ਰਣਜੀਤ ਸਿੰਘ ਸੈਣੀ, ਬ੍ਰਿਜ਼ ਮੋਹਨ ਸੈਣੀ, ਨਰਿੰਦਰਪਾਲ ਸਿੰਘ ਸੋਹਲ, ਸੁਰਿੰਦਰ ਸਿੰਘ ਸੈਣੀ ਅਤੇ ਵੱਖ-ਵੱਖ ਬ੍ਰਾਂਚਾਂ ਦੇ ਇੰਚਾਰਜ਼ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …