Sunday, July 26, 2026

ਹਰਭਜਨ ਸਿੰਘ ਈ.ਟੀ.ਓ ਵਲੋਂ ’ਵਿਸ਼ਾਲ ਤੀਰਥ ਯਾਤਰਾ’ ਦਾ ਅੰਮ੍ਰਿਤਸਰ ਪੁੱਜਣ ‘ਤੇ ਸਵਾਗਤ

ਮਾਨ ਸਰਕਾਰ ਕਮਜ਼ੋਰ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਈ.ਟੀ.ਓ

ਅੰਮ੍ਰਿਤਸਰ, 1 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਲੰਧਰ ਤੋਂ ਭਗਵਾਨ ਵਾਲਮੀਕਿ ਜਯੰਤੀ ਨੂੰ ਸਮਰਪਿਤ ’ਵਿਸ਼ਾਲ ਤੀਰਥ ਯਾਤਰਾ’ ਦੇ ਅੰਮ੍ਰਿਤਸਰ ਪੁੱਜਣ ਮੌਕੇ ਸਵਾਗਤ ਕਰਦਿਆਂ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਮਹਾਨ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।
ਭਗਵਾਨ ਵਾਲਮੀਕਿ ਉਤਸਵ ਕਮੇਟੀ ਵਲੋਂ ਅਯੋਜਿਤ ਇਸ ਯਾਤਰਾ ਵਿਚ ਆਪਣੇ ਸੰਬੋਧਨ ਦੌਰਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਸ ਪਵਿੱਤਰ ਮੌਕੇ ਸਾਨੂੰ ਸਾਰੇ ਬੱਚਿਆਂ ਨੂੰ ਸਿੱਖਿਆ ਦੇਣੀ ਯਕੀਨੀ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਜੋ ਭਗਵਾਨ ਵਾਲਮੀਕਿ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ।
ਧਾਰਮਿਕ ਸ਼ਖ਼ਸੀਅਤਾਂ ਪਰਗਟ ਨਾਥ, ਸੰਤ ਨਿਰਮਲ ਦਾਸ ਬਾਬੇ ਜੌੜੇ ਅਤੇ ਸੂਬੇ ਦੇ ਵੱੱਖ-ਵੱਖ ਹਿੱਸਿਆਂ ਤੋਂ ਤੀਰਥ ਯਾਤਰਾ ਵਿੱਚ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਰਾਹੀਂ ਵੱਡੀ ਗਿਣਤੀ ‘ਚ ਪੁੱਜੇ ਸ਼ਰਧਾਲੂ ਮੌਜ਼ੂਦ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …