ਅੰਮ੍ਰਿਤਸਰ, 2 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਗਾਂਧੀ ਜਯੰਤੀ ਬੜੀ ਦੇਸ਼ਸ਼ਭਗਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਈ ਗਈ।ਭਾਰਤ ਦੇ ਮਹਾਨ ਪੁੱਤਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ।ਵਿਦਿਆਰਥੀਆਂ ਨੂੰ ਇਸ ਮਹਾਨ ਆਤਮਾ ਬਾਰੇ ਜਾਣੂ ਕਰਵਾਇਆ ਗਿਆ।ਉਨ੍ਹਾਂ ਦੇ ਜੀਵਨ ਦੇ ਕੁੱਝ ਅੰਸ਼ ਵੀ ਸਭਾ ਵਿੱਚ ਪੜ੍ਹੇ ਗਏ।ਮੋਹਨ ਦਾਸ ਕਰਮ ਚੰਦ ਗਾਂਧੀ ਇੱਕ ਭਾਰਤੀ ਵਕੀਲ, ਬਸਤੀਵਾਦ ਵਿਰੋਧੀ ਅਤੇ ਰਾਸ਼ਟਰਵਾਦੀ ਨੇਤਾ ਸਨ।ਜਿੰਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਲਈ ਅਹਿੰਸਕ ਵਿਰੋਧ ਕੀਤਾ।ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ।
ਪੰਜਾਬ ਜ਼ੋਨ ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਕਦਮਾਂ ‘ਤੇ ਚਲਦੇ ਹੋਏ ਸ਼ਾਂਤੀ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ ।
ਸਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੁਆਰਾ ਦਿੱਤੇ ਨਿਮਰਤਾ ਅਤੇ ਮਾਨਵਤਾ ਦੇ ਰਾਹ ‘ਤੇ ਚੱਲਣ ਦਾ ਸੰਦੇਸ਼ ਦਿੱਤਾ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …