ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਪਦਮ਼ਸ੍ਰੀ ਐਵਾਰਡੀ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ (1) ਤੇ ਏਡਿਡ ਸਕੂਲਜ਼ ਦੇ ਕੁਸ਼ਲ ਮਾਗਰਦਰਸ਼ਨ ਅਧੀਨ ਰਾਸ਼ਟਰੀ ਪੱਧਰ ਕਲੱਸਟਰ ਟੂਰਨਾਮੈਂਟ ਕਰਵਾਏ ਗਏ।ਜਿਸ ਵਿੱਚ 10 ਸਕੂਲਾਂ ਦੇ 130 ਵਿਦਿਆਰਥੀਆਂ ਨੇ ਇਸ ਸ਼ਾਨਦਾਰ ਅਵਸਰ ਵਿੱਚ ਭਾਗ ਲਿਆ ।
ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ, ਜਗਨ ਨਾਥ ਜੈਨ, ਡੀ.ਏ.ਵੀ ਪਬਲਿਕ ਸਕੂਲ, ਗਿਦੱੜਬਾਹਾ, ਸਤਿਆਵਤੀ ਗੋਇਲ ਡੀ.ਏ.ਵੀ ਪ੍ਰਾਇਮਰੀ ਸਕੂਲ ਬਟਾਲਾ, ਡੀ.ਆਰ.ਬੀ.ਡੀ.ਏ.ਵੀ ਸੇਨਟਰੀ ਪਬਲਿਕ ਸਕੂਲ ਬਟਾਲਾ, ਡੀ.ਏ.ਵੀ ਇੰਟਰਨੈਸ਼ਨਲ ਸਕੂਲ, ਵੇਰਕਾ ਬਾਇਪਾਸ ਅੰਮ੍ਰਿਤਸਰ, ਪੁਲਿਸ ਡੀ.ਏ.ਵੀ ਪਬਲਿਕ ਸਕੂਲ, ਪੁਲਿਸ ਲਾਇਨਜ਼ ਅੰਮ੍ਰਿਤਸਰ, ਐਮ.ਕੇ.ਡੀ ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ, ਸ਼੍ਰੀਮਤੀ ਧਨ ਦੇਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰਦਾਸਪੁਰ, ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਗੁਰਦਾਸਪੁਰ ਅਤੇ ਐਡਵਰਡ ਗੰਜ ਡੀ.ਏ.ਵੀ ਪਬਲਿਕ ਸਕੂਲ, ਮਲੌਟ ਵਲੋਂ ਬੈਡਮਿੰਟਨ, ਫੁੱਟਬਾਲ, ਜਿਮਨਾਸਟਿਕ, ਟੇਬਲ ਟੈਨਿਸ ਅਤੇ ਸ਼ਤਰੰਜ ਦੀ ਮੇਜ਼ਬਾਨੀ ਕੀਤੀ ਗਈ।ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਡੀ.ਏ.ਵੀ ਗਾਨ ਅਤੇ ਰਾਸ਼ਟਰੀ ਝੰਡਾ ਲਹਿਰਾ ਕੇ ਕੀਤੀ ਗਈ।ਇਸ ਉਪਰੰਤ ਸਹੁੰ ਚੁੱਕ ਸਮਾਗਮ ਹੋਇਆ।
ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਨੇ ਫੁੱਟਬਾਲ ਮੈਚ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਅਤੇ ਐਮ.ਕੇ.ਡੀ ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਨੇ ਦੂਜਾ ਸਥਾਨ ਹਾਸਲ ਕੀਤਾ ।
ਲੜਕੀਆਂ ਦੇ ਬੈਡਮਿੰਟਨ ਮੈਚ ਵਿੱਚ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਨੇ ਪਹਿਲਾ ਤੇ ਐਡਵਰਡ ਗੰਜ ਡੀ.ਏ.ਵੀ ਪਬਲਿਕ ਸਕੂਲ ਮਲੌਟ ਨੇ ਦੂਜਾ ਸਥਾਨ ਹਾਸਲ ਕੀਤਾ।ਲੜਕਿਆਂ ਦੇ ਬੈਡਮਿੰਟਨ ਮੈਚ ਵਿੱਚ ਡੀ.ਏ.ਵੀ ਇੰਟਰਨੈਸਸ਼ਨਲ ਸਕੂਲ ਵੇਰਕਾ ਬਾਇਪਾਸ ਅੰਮ੍ਰਿਤਸਰ ਨੇ ਪਹਿਲਾ ਤੇ ਡੀ.ਏ.ਵੀ ਪਬਲਿਕ ਸਕੂਲਅੰਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ।
ਟੇਬਲ ਟੈਨਿਸ ਮੈਚ ਵਿੱਚ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਵਿੱਚ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਨੇ ਆਪਣੇ ਹੁਨਰ ਦਾ ਪ੍ਰਗਟਾਵਾ ਕਰਦੇ ਹੋਏ ਪਹਿਲਾ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਅੰਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ।
ਸ਼ਤਰੰਜ ਮੈਚ ਵਿੱਚ ਜਗਨ ਨਾਥ ਜੈਨ, ਡੀ.ਏ.ਵੀ ਪਬਲਿਕ ਸਕੂਲ ਗਿਦੱੜਬਾਹਾ ਨੇ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਵਿੱਚ ਪਹਿਲਾ ਸਥਾਨ ਤੇ ਲੜਕਿਆਂ ਦੀ ਸ਼਼੍ਰੇਣੀ ਵਿੱਚ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਅਤੇ ਲੜਕੀਆਂ ਦੀ ਸ਼੍ਰੇਣੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਨੇ ਦੂਜਾ ਸਥਾਨ ਹਾਸਲ ਕੀਤਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਖਿਡਾਰੀਆਂ ਦੀ ਮਿਹਨਤ ਅਤੇ ਸਕੂਲ ਦੀਆਂ ਕੋਸ਼ਿਸ਼ਾਂ ਨੂੰ ਸਰਾਹਿਆ।
ਡਾ. ਅੰਜ਼ਨਾ ਗੁਪਤਾ ਕਲੱਸਟਰ ਹੈਡ ਅਤੇ ਪ੍ਰਿੰਸੀਪਲ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਅੰਮ੍ਰਿਤਸਰ ਨੇ ਸ਼ੁੱਭ ਕਾਮਨਾਵਾਂ ਭੇਜੀਆਂ ਅਤੇ ਖਿਡਾਰੀਆਂ ਦੀ ਅਣਥੱਕ ਯਤਨਾਂ ਦੀ ਤਾਰੀਫ਼ ਕੀਤੀ।
ਸ ਕੂਲ ਦੇ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਬੱਚੇ ਦੇ ਬਹੁਪੱਖੀ ਵਿਕਾਸ ਦਾ ਅਟੁੱਟ ਅੰਗ ਹਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …