Sunday, July 5, 2026

ਬੁਰਜ਼ ਗੁ: ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸੁਖਮਨੀ ਸਾਹਿਬ ਦੇ ਪਾਠ ਨਿਰੰਤਰ ਜਾਰੀ

ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਿਰੰਤਰ ਚੱਲ ਰਹੇ ਹਨ।ਬੀਬੀ ਹਰਜੀਤ ਕੌਰ, ਮਾਤਾ ਗੰਗਾ ਜੀ ਸੁਖਮਨੀ ਸੇਵਾ ਸੁਸਾਇਟੀ, ਗਲੀ ਗੁਜਰਾਂਵਾਲੀ ਅਤੇ ਬੀਬੀ ਗੁਰਚਰਨ ਕੌਰ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਂਕ ਮੰਨਾ ਸਿੰਘ ਦੀ ਅਗਵਾਈ ‘ਚ ਵੱਡੀ ਗਿਣਤੀ ਵਿੱਚ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਪਾਠ ਅਤੇ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ।ਸਮਾਪਤੀ ‘ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਲਾਲ ਸਿੰਘ ਤੇ ਭਾਈ ਅਮਰੀਕ ਸਿੰਘ ਵਲੋਂ ਬੀਬੀ ਗੁਰਚਰਨ ਕੌਰ ਤੇ ਹਰਜੀਤ ਕੌਰ ਨੂੰ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ।ਬੁੱਢਾ ਦਲ ਵਲੋਂ ਚਾਹ ਮੱਠੀਆਂ ਸਮੋਸਿਆਂ ਦੀ ਸੇਵਾ ਕੀਤੀ ਗਈ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਸਦਕਾ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਵਲੋਂ 4 ਜੁਲਾਈ ਤੋਂ ਇਸ ਪਾਵਨ ਅਸਥਾਨ ‘ਤੇ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠਾਂ ਦੀ ਸੇਵਾ ਲਗਾਤਾਰ ਨਿਰਵਿਘਨ ਚੱਲ ਰਹੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …