Tuesday, September 15, 2026

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਦਾਣਾ ਮੰਡੀ ਕਾਨਵਾਂ ਵਿਖੇ ਕਿਸਾਨ ਮੇਲਾ 8 ਅਕਤੂਬਰ ਨੂੰ

ਖੇਤੀਬਾੜੀ ਵਿਭਾਗਾਂ ਅਤੇ ਨਿੱਜੀ ਅਦਾਰਿਆਂ ਵਲੋਂ ਲਗਾਈਆ ਜਾਣਗੀਆਂ ਪ੍ਰਦਰਸ਼ਨੀਆਂ

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਨੂੰ ਉਤਰੀ ਭਾਰਤ ਦਾ ਪਹਿਲਾਂ ਧੂੰਆਂ ਮੁਕਤ ਜ਼ਿਲ੍ਹਾ ਬਨਾਉਣ ਦੇ ਉਦੇਸ਼ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰੰਮ ਤਹਿਤ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ 8 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾਵੇਗਾ।ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਇਸ ਮੇਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਹੋਣਗੇ।ਕੈਂਪ ਦਾ ਉਦਘਾਟਨ ਅਤੇ ਪ੍ਰਧਾਨਗੀ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਕਰਨਗੇ।ਉਨਾਂ ਦੱਸਿਆ ਕਿ ਸੰਯੁਕਤ ਨਿਰਦੇਸ਼ਕ (ਨਕਦੀ ਫਸਲਾਂ) ਡਾ. ਅਵਤਾਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਨਗੇ।
ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ ‘ਝੋਨੇ ਦੀ ਪਰਾਲੀ ਨੂੰ ਨਾਂ ਜਲਾਈਏ, ਆਓ ਮਿਲ ਕੇ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਈਏ’ ਹੋਵੇਗਾ।ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਣਕ ਅਤੇ ਹੋਰ ਫਸਲਾਂ ਦਾ ਬੀਜ਼ ਵੀ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਮੌਕੇ ਸਟਾਲ ਲਗਾਉਣਾ ਹੋਵੇ ਤਾਂ ਉਹ ਮੋਬਾਇਲ ਨੰ 8837543237 ‘ਤੇ ਸੰਪਰਕ ਕਰ ਸਕਦਾ ਹੈ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …