ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਨਰਾਤਿਆਂ ਦੇ ਸਬੰਧ ’ਚ ਡਾਂਡੀਆ ਅਤੇ ਗਰਬਾ
ਮੁਕਾਬਲੇ ਕਰਵਾਏ ਗਏ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਸਦਕਾ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਹਾਈ-ਆਨ-ਐਨਰਜ਼ੀ ਸੰਗੀਤ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੇ ਰਵਾਇਤੀ ਗਰਬਾ ਦਾ ਪਹਿਰਾਵਾ ਪਾਇਆ ਹੋਇਆ ਸੀ।
ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਕਿ ਆਪਣੇ ਅੰਦਰ ਲੁਕੀ ਕਲਾ ਦਾ ਖੁੱਲ੍ਹ ਕੇ ਮੁਜ਼ਾਹਰਾ ਕਰ ਸਕਣ।ਡਾ. ਸੁਰਿੰਦਰ ਕੌਰ ਨੇ ਨਰਾਤਿਆਂ ’ਤੇ ਸ਼ੁਭਇੱਛਾਵਾਂ ਦਿੱਤੀਆਂ ਅਤੇ ਵਧੀਆ ਪਹਿਰਾਵੇ ਤੇ ਡਾਂਸ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ
ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …
Punjab Post Daily Online Newspaper & Print Media