ਅੰਮ੍ਰਿਤਸਰ, 3 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਚਾਹਤ ਲਾਂਬਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ
ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਚੌਥਾ ਸਮੈਸਟਰ ਦੇ ਐੈਲਾਨੇ ਨਤੀਜਿਆਂ ’ਚੋਂ 474 ਅੰਕਾਂ ਨਾਲ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਤੇ ਲਗਨ ਕਰਕੇ ਹੀ ਸੰਭਵ ਹੋ ਸਕਿਆ ਹੈ।ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣ ਚਾਹਤ ਲਾਂਬਾ ਨੂੰ ਅਤੇ ਕਲਾਸ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੁਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਪੁਰਨਿਮਾ ਖੰਨਾ ਅਤੇ ਡਾ. ਰੇਨੂ ਸੈਨੀ ਆਦਿ ਕਾਲਜ ਦੇ ਬਾਕੀ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media