ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੇ ਐਨ.ਐਸ.ਐਸ ਵਿੰਗ ਨੇ ਨਾਲੇਜ ਵਿਲਾ ਇੰਟੀਗ੍ਰੇਟਿਡ ਐਜੂਕੇਸ਼ਨ ਐਂਡ ਵੈਲਫੇਅਰ
ਸੁਸਾਇਟੀ ਦੇ ਸਮਰਥਨ ਨਾਲ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਕਾਲਜ ਵਿਦਿਆਰਥੀਆਂ ਦੇ ਸ਼ਬਦ ਗਾਇਨ ਉਪਰੰਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਉਦਘਾਟਨ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਨਿਰਦੇਸ਼ਾਂ ’ਤੇ ਸੁਸਾਇਟੀ ਦੇ ਬਿਕਰਮਜੀਤ ਸਿੰਘ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ’ਚ ਲੜਕੀਆਂ ਨੇ ਵੀ ਬਰਾਬਰ ਦਾ ਯੋਗਦਾਨ ਪਾਇਆ।ਡਾ. ਜਸਪਾਲ ਸਿੰਘ ਨੇ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਲਗਭਗ 100 ਵਿਦਿਆਰਥੀਆਂ ਨੇ ਖੂਨਦਾਨ ਕੀਤਾ।ਉਨ੍ਹਾਂ ਕਿਹਾ ਕਿ ਡਾ. ਗੁਨੀਸ਼ਾ ਸਲੂਜਾ ਪੋ੍ਰਗਰਾਮ ਅਧਿਕਾਰੀ, ਐਨ.ਐਸ.ਐਸ ਵਿੰਗ ਅਤੇ ਐਨ.ਐਸ.ਐਸ ਵਲੰਟੀਅਰਾਂ ਨੇ ਕੈਂਪ ਦੀ ਸਫਲਤਾ ਲਈ ਬਹੁਤ ਸਖਤ ਮਿਹਨਤ ਕੀਤੀ।
ਰਵੀ ਕਾਂਤ ਮਹਾਜਨ ਨੇ ਇਸ ਬਲੱਡ ਬੈਂਕ ਨੂੰ ਸੁਪਰਵਾਈਜ ਕੀਤਾ ਅਤੇ ਬਿਕਰਮਜੀਤ ਸਿੰਘ ਨੇ ਕੈਂਪ ਦੀ ਦੇਖ-ਰੇਖ ਕੀਤੀ।ਕਰਵਾਏ ਗਏ ਸੈਮੀਨਾਰ ’ਚ ਵਿਦਿਆਰਥੀਆਂ ਨੇ ਸ: ਭਗਤ ਸਿੰਘ ਦੀ ਜੀਵਨੀ ਬਾਰੇ ਵਿਚਾਰ ਵਟਾਂਦਰਾ ਕੀਤਾ।ਜਿਸ ’ਚ ਰਵਨੀਤ ਕੌਰ, ਬਿਕੁਲ, ਆਸਥਾ, ਜਗਰੂਪ ਕੌਰ ਨੇ ਕਵਿਤਾਵਾਂ ਪੇਸ਼ ਕੀਤੀਆਂ ਅਤੇ ਪੁਨੀਤ ਕੌਰ, ਪਲਕਪ੍ਰੀਤ ਕੌਰ, ਗਗਨਦੀਪ ਕੌਰ, ਤਨੂ, ਰਾਗੀਨੀ, ਵਨਸ਼ੀਕਾ, ਨਵਜੋਤ ਸਿੰਘ ਵਿਦਿਆਰਥੀਆਂ ਨੇ ਸ. ਭਗਤ ਸਿੰਘ ਦੀ ਜੀਵਨੀ ਬਾਰੇ ਭਾਸ਼ਣ ਦਿੱਤੇ।ਇਸ ਤੋਂ ਇਲਾਵਾ ਖੂਨਦਾਨੀਆਂ ਦੀ ਇਕ ਡਾਇਰੈਕਟਰੀ ਵੀ ਤਿਆਰ ਕੀਤੀ ਗਈ।ਹੇਰ ਵਲੋਂ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਾ. ਰਾਸ਼ੀਮਾ ਚੰਗੋਤਰਾ, ਡਾ. ਮੋਹਿਤ ਸੈਨੀ. ਡਾ. ਦਿਵਿਆ ਸ਼ਰਮਾ, ਡਾ. ਪੁਰਨੀਮਾ ਖੰਨਾ, ਡਾ. ਨਿਧੀ ਅਤੇ ਰਣਜੀਤ ਸਿੰਘ, ਕਾਲਜ ਦੇ ਬਾਕੀ ਸਟਾਫ ਮੈਂਬਰ, ਆਫ਼ਿਸ ਸੁਪਰਡੈਂਟ ਵੀ ਹਾਜ਼ਰ ਸਨ ।
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media