ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।
ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ ਸੱਚਾਈ ‘ਤੇ ਜਿੱਤ ਪ੍ਰਾਪਤ ਕਰਕੇ ਮਾਤਾ ਸੀਤਾ ਨੂੰ ਰਾਵਣ ਦੀ ਕੈਦ ਵਿਚੋਂ ਰਿਹਾਅ ਕਰਵਾਇਆ ਸੀ।ਸਕੂਲ ਦੀ ਗਰਾਉਂਡ ਵਿੱਚ 35 ਫੁੱਟ ਦਾ ਰਾਵਣ ਤਿਆਰ ਕੀਤਾ ਗਿਆ ਅਤੇ ਬੱਚਿਆ ਨੇ ਰਾਮ, ਲਛਮਣ ਅਤੇ ਹਨੂਮਾਨ ਦੇ ਰੋਲ ਅਦਾ ਕੀਤੇ ਅਤੇ ਰਾਮ ਲੀਲਾ ਦੇ ਮੰਚਨ ਵਿੱਚ ਸ੍ਰੀ ਰਾਮ ਚੰਦਰ ਜੀ ਵਲੋਂ ਰਾਵਣ ਦਾ ਪੁਤਲਾ ਜਲਾਇਆ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ, ਮੈਡਮ ਸਵਰਨ ਕੌਰ ਅਤੇ ਸਮੂਹ ਸਟਾਫ਼ ਨੇ ਬੱਚਿਆਂ ਨੂੰ ਦੁਸ਼ਿਹਰੇ ਦੇ ਤਿਉਹਾਰ ਦੀ ਵਧਾਈ ਦਿੱਤੀ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media