ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬਾ ਚੀਮਾ ਦੇ ਸੁਨਾਮ ਰੋਡ ਸਥਿਤ ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ।ਸਕੂਲ਼ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦਾ ਪਾਠ ਲੀਤਾ ਗਿਆ ਅਤੇ ਰਾਵਣ ਦੇ ਪੁਤਲੇ ਬਣਾਏ ਗਏ।ੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਰਾਵਣ ਦੇ ਪੁਤਲੇ ਤਿਆਰ ਕੀਤੇ ਗਏ।ਸਕੂਲੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਦੁਆਰਾ ਵੀ ਦੁਸ਼ਹਿਰੇ ਨਾਲ ਸਬੰਧਤ ਰਾਮ ਲੀਲਾ ਪੇਸ਼ ਕਰਕੇ ਇਸ ਪ੍ਰੋਗਰਾਮ ਨੂੰ ਰੰਗਾ ਰੰਗ ਬਣਾਇਆ ਗਿਆ।ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਕਿਹਾ ਦੁਸ਼ਹਿਰੇ ਦਾ ਤਿਉਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਤਿਉਹਾਰ ਹੈ, ਕਿਉਂਕਿ ਇਸ ਦਿਨ ਭਗਵਾਨ ਸ਼੍ਰੀ ਰਾਮ ਜੀ ਵਲੋਂ ਰਾਵਣ ਦਾ ਵਧ ਕੀਤਾ ਗਿਆ ਸੀ।ਇਹ ਤਿਉਹਾਰ ਸਾਨੂੰ ਨੇਕ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।
ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵਲੋਂ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਦੁਸ਼ਹਿਰੇ ਦੀ ਵਧਾਈ ਦਿੱਤੀ ਗਈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …