ਜੰਡਿਆਲਾ ਗੁਰੂ ਵਿਖੇ ਦੁਸ਼ਹਿਰਾ ਧੂਮਧਾਮ ਨਾਲ ਮਨਾਇਆ
ਜੰਡਿਆਲਾ ਗੁਰੂ, 5 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਵਿਖੇ ਸ੍ਰੀ ਰਾਮਨੌਮੀ ਕਮੇਟੀ ਵਲੋਂ ਦੁਸਿਹਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ।ਉਨ੍ਹਾਂ ਨੇ ਇਸ ਸ਼ੁਭ ਅਵਸਰ ‘ਤੇ ਮੁਬਾਰਕਬਾਦ ਦਿੰਦੇ ਹੋਏ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਉਨਾਂ ਕਿਹਾ ਕਿ ਦੁਸ਼ਹਿਰੇ ਦਾ ਤਿਓਹਾਰ ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।ਉਨਾਂ ਕਿਹਾ ਕਿ ਚੰਗਿਆਈ ਕਦੇ ਖਤਮ ਨਹੀਂ ਹੁੰਦੀ।ਹਰਭਜਨ ਸਿੰਘ ਨੇ ਕਿਹਾ ਕਿ ਦੁਨੀਆਂ ਵਿੱਚ ਕੇਵਲ ਇਨਸਾਨ ਦੇ ਚੰਗੇ ਕਰਮਾਂ ਨੂੰ ਸਲਾਹਿਆ ਜਾਂਦਾ ਹੈ।ਉਨਾਂ ਕਿਹਾ ਕਿ ਸਾਨੂੰ ਸਭ ਨੂੰ ਸਮਾਜ ਦੀ ਭਲਾਈ ਲਈ ਇਕਜੁੱਟ ਹੋ ਕੇ ਕੰਮ ਕਰਨੇ ਚਾਹੀਦੇ ਹਨ।
ਦੁਸ਼ਹਿਰਾ ਕਮੇਟੀ ਵਲੋਂ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕੀਤਾ ਗਿਆ ਅਤੇ ਉਨਾਂ ਦਾ ਸਨਮਾਨ ਵੀ ਕੀਤਾ।ਰਾਮ ਨੌਮੀ ਮੌਕੇ ਝਾਕੀਆਂ ਵੀ ਕੱਢੀਆਂ ਗਈਆਂ।
ਇਸ ਮੌਕੇ ਹਰਭਜਨ ਸਿੰਘ ਈ.ਟੀ.ਓ ਦੀ ਪਤਨੀ ਸੁਹਿੰਦਰ ਕੌਰ, ਮਾਤਾ ਸੁਰਿੰਦਰ ਕੌਰ, ਸੂਬੇਦਾਰ ਛਨਾਖ ਸਿੰਘ, ਸਰਬਜੀਤ ਸਿੰਘ ਡਿੰਪੀ, ਨਰੇਸ਼ ਪਾਠਕ, ਦਿਨੇਸ਼ ਬਜਾਜ, ਰੋਕੀ ਜੈਨ, ਐਸ.ਓ ਗਗਨਦੀਪ ਸਿੰਘ, ਨਗਰ ਕੌਂਸਲ ਪ੍ਰਧਾਨ ਸੰਜੀਵ ਕੁਮਾਰ ਲਵਲੀ, ਹੀਰਾ ਸਿੰਘ, ਮੁਨੀਸ਼ ਜੈਨ, ਸਿਕੰਦਰ ਮਾਨ ਵਰਿੰਦਰ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਰਵਿੰਦਰਪਾਲ ਸਿੰਘ ਕੁੱਕੂ, ਪਰੀਕਸ਼ਿਤ ਸ਼ਰਮਾ, ਕੁਲਵੰਤ ਸਿੰਘ, ਐਡਵੋਕੇਟ ਮਨੀ ਚੋਪੜਾ, ਵਰਿੰਦਰ ਸਿੰਘ, ਸਤਿੰਦਰ ਸਿੰਘ, ਸੋਨੀ ਰੰਧਾਵਾ ਤੋਂ ਇਲਾਵਾ ਐਸ.ਪੀ ਜਸਵੰਤ ਕੌਰ, ਡੀ.ਐਸ.ਪੀ ਜੰਡਿਆਲਾ ਕੁਲਦੀਪ ਸਿੰਘ, ਐਸ.ਐਚ.ਓ ਅਮੋਲਕ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।