ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਆਮ ਤੌਰ ‘ਤੇ ਝੋਨੇ ਦੀ ਕਟਾਈ ਕੰਬਾਇਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਇਨ ਮਾਲਕ ਜਿਮੀਦਾਰਾਂ ਨੂੰ ਝੋਨੇ
ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ, ਜਿਮੀਦਾਰਾਂ ਵਲੋਂ ਜਦੋਂ ਵੀ ਕੰਬਾਇਨ ਉਪਲਬੱਧ ਹੁੰਦੀ ਹੈ।ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਸਮੇਂ ਰਾਤ ਹੋਵੇ। ਇਸ ਤਰ੍ਹਾਂ ਜਿਮੀਦਾਰਾਂ ਵਲੋਂ ਅਣ-ਪੱਕੇ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ, ਅਜਿਹੀ ਝੋਨੇ ਨੂੰ ਖਰੀਦਣ ਲਈ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿਮੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ।ਜਿਲਾ ਮੈਜਿਸਟਰੇਟ ਪਠਾਨਕੋਟ ਹਰਬੀਰ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਗਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਰਹੇਗੀ।ਇਸ ਦੇ ਨਾਲ ਹੀ ਜਿਲ੍ਹਾ ਪਠਾਨਕੋਟ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਰਵੈਸਟਰ ਨੂੰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਵਰਤਿਆ ਜਾਵੇਗਾ।ਇਹ ਹੁਕਮ ਤੁਰੰਤ ਜਾਰੀ ਹੋ ਕੇ 20 ਨਵੰਬਰ ਤੱਕ ਲਾਗੂ ਰਹਿਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media