Wednesday, February 25, 2026

ਕੈਬਨਿਟ ਮੰਤਰੀ ਕਟਾਰੂਚੱਕ ਨੇ ਦਾਣਾ ਮੰਡੀਆਂ ‘ਚ ਪਹਿਲੇ ਦਿਨ ਝੋਨਾਂ ਪਹੁੰਚਣ ‘ਤੇ ਝੋਨਾਂ ਖਰੀਦ ਦਾ ਕੀਤਾ ਸ਼ੁਭਅਰੰਭ

ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦੇ ਇੱਕ-ਇੱਕ ਦਾਣੇ ਕੀਤੀ ਜਾਵੇਗੀ ਖਰੀਦ -ਕੈਬਨਿਟ ਮੰਤਰੀ ਪੰਜਾਬ

ਪਠਾਨਕੋਟ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਪੰਜਾਬ ਅੰਦਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰ ਲਿਆ ਗਿਆ ਹੈ।ਅੱਜ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਇਹ ਪ੍ਰਗਟਾਵਾ ਸਰਨਾ ਨਜ਼ਦੀਕ ਸਥਿਤ ਰਾਜਨ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸੁਰੂਆਤ ਕਰਨ ਮਗਰੋਂ ਕੀਤਾ।ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਰਜਨੀਸ਼ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਖਰੀਦ ਇੱਕ ਵਜੇ ਹੋ ਰਹੀ ਹੈ ਤਾਂ ਚਾਰ ਵਜੇ ਤੱਕ ਕਿਸਾਨ ਦੇ ਖਾਤੇ ਵਿੱਚ ਝੋਨੇ ਦੀ ਖਰੀਦ ਦੀ ਰਾਸ਼ੀ ਪਾ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦੇ ਇੱਕ-ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ, ਚਾਹੇ ਉਹ ਜਿਲ੍ਹਾ ਪਠਾਨਕੋਟ ਦੇ ਕਿਸੇ ਵੀ ਬਲਾਕ ਦੀ ਮੰਡੀ ਹੋਵੇ, ਕਿਸਾਨਾਂ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ ਜੋ ਕਿ 17 ਫੀਸਦ ਨਿਰਧਾਰਤ ਕੀਤੀ ਗਈ ਹੈ, ਉਸ ਤੋਂ ਜਿਆਦਾ ਨਾ ਹੋਵੇ।ਰਾਜਨ ਦੀ ਮੰਡੀ ਸਰਨਾ ਵਿਖੇ ਕਿਸਾਨ ਦੋਲਤ ਰਾਮ ਸੈਣੀ ਪਿੰਡ ਪਠਾਨਚੱਕ ਵਲੋਂ ਲਿਆਂਦੇ ਝੋਨੇ ਦੀ ਢੇਰੀ ਦੀ ਖਰੀਦ ਕੀਤੀ ਗਈ ਹੈ। ਇੱਕ ਸਵਾਲ ਦੇ ਜਬਾਬ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ ਜਿਲ੍ਹਾ ਪੱਧਰ ‘ਤੇ ਗਿਰਦਾਵਰੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਪਣੇ ਪੰਜ ਮਹੀਨਿਆਂ ਦੇ ਕਾਰਜ ਕਾਲ ਦੋਰਾਨ ਸਰਕਾਰ ਨੇ ਇਤਿਹਾਸਿਕ ਕੰਮ ਕੀਤੇ ਹਨ ਪਿਛਲੇ ਦਿਨ੍ਹਾਂ ਅੰਦਰ ਗੰਨੇ ਦੀਆਂ ਕੀਮਤਾਂ ਵਿੱਚ 20 ਰੁਪਏ ਵਾਧਾ ਕੀਤਾ ਗਿਆ ਜੋ ਕਿ ਇੱਕ ਰਿਕਾਰਡ ਹੈ।ਇਸ ਤੋਂ ਇਲਾਵਾ ਇਸ ਵਾਰ ਕਰੀਬ 47 ਹਜਾਰ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ।ਆਉਣ ਵਾਲੇ ਦਿਨ੍ਹਾਂ ਵਿੱਚ ਮੰਡੀਆਂ ਦੀ ਹਾਲਤ ਵਿੱਚ ਸੁਧਾਰ ਕਰਕੇ ਵਧੀਆ ਮੰਡੀਆਂ ਸਥਾਪਿਤ ਹੋਣਗੀਆਂ।
ਅਮਰੀਕਾ ਅੰਦਰ ਪੰਜਾਬੀ ਪਰਿਵਾਰ ‘ਤੇ ਹੋਏ ਕਤਲ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਅਤੇ ਮੈਂ ਇਸ ਦੀ ਨਿੰਦਾ ਕਰਦਾ ਹਾਂ।ਉਨ੍ਹਾਂ ਕਿਹਾ ਕਿ ਪੰਜਾਬੀ ਜਾਂ ਕਿਸੇ ਵੀ ਭਾਈਚਾਰੇ ਦਾ ਹੋਵੇ ਗੈਰਮਨੁੱਖੀ ਢੰਗ ਨਾਲ ਕਤਲ ਕਰਨਾ ਮਾਨਤਵਤਾ ਦੇ ਮੱਥੇ ‘ਤੇ ਇੱਕ ਕਲੰਕ ਹੈ।ਉਨਾਂ ਉਥੋਂ ਦੀ ਸਰਕਾਰ ਅੱਗੇ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …