ਗੁਰਪ੍ਰੀਤ ਮੱਲ ਮਾਜ਼ਰਾ ਜ਼ਿਲ੍ਹਾ ਮੀਤ ਪ੍ਰਧਾਨ ਤੇ ਜਸਵੀਰ ਪਵਾਤ ਬਲਾਕ ਸਮਰਾਲਾ ਦਾ ਮੀਤ ਪ੍ਰਧਾਨ ਨਿਯੁੱਕਤ
ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਉਪਰੰਤ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬੀ.ਕੇ.ਯੂ (ਦੋਆਬਾ) ਦੇ ਕਾਰਕੁੰਨ ਵੱਡੀ ਗਿਣਤੀ ‘ਚ ਇਕੱਠੇ ਹੋ ਕੇ 8 ਅਕਤੂਬਰ ਨੂੰ ਸਵੇਰੇ 11 ਵਜੇ ਐਸ.ਡੀ.ਐਮ ਸਮਰਾਲਾ ਦੇ ਦਫਤਰ ਸਾਹਮਣੇ ਪਹੁੰਚਣਗੇ।ਜਿਥੇ ਉਹ ਇਸ ਘਟਨਾ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਟੈਨੀ ਦਾ ਪੁੱਤਲਾ ਫੂਕਣਗੇ ਅਤੇ ਰੋਸ ਮੁਜ਼ਾਹਰਾ ਕਰਨਗੇ। ਬਲਾਕ ਪ੍ਰਧਾਨ ਬਿੱਕਰ ਸਿੰਘ ਮਾਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਚੀਨੀ ਵਾਇਰਸ ਕਾਰਨ ਬਰਬਾਦ ਹੋ ਚੁੱਕੀ ਝੋਨੇ ਦੀ ਫਸਲ ਹਲਕਾ ਵਾਈਜ਼ ਗਿਰਦਾਵਰੀ ਕਰਵਾ ਕੇ ਮੁਆਵਜਾ ਰਾਸ਼ੀ ਦਾ ਐਲਾਨ ਕਰੇ।ਜੇਕਰ ਪੰਜਾਬ ਸਰਕਾਰ ਨੇ ਬਿਨਾਂ ਸਹੂਲਤਾਂ ਪ੍ਰਦਾਨ ਕਰਵਾਏ ਜੇਕਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕੋਈ ਕੇਸ ਦਰਜ਼ ਕੀਤਾ ਤਾਂ ਬੀ.ਕੇ.ਯੂ (ਦੋਆਬਾ) ਇਸ ਦਾ ਡਟ ਦਾ ਵਿਰੋਧ ਕਰੇਗੀ।
ਮੀਟਿੰਗ ਦੌਰਾਨ ਹੀ ਲੁਧਿਆਣਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਦੇ ਬਿਮਾਰ ਰਹਿਣ ਕਾਰਨ ਉਨ੍ਹਾਂ ਦੀ ਥਾਂ ‘ਤੇ ਗੁਰਪ੍ਰੀਤ ਸਿੰਘ ਮੱਲਮਾਜ਼ਰਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਲਗਾਇਆ ਗਿਆ ਅਤੇ ਜਸਵੀਰ ਸਿੰਘ ਪਵਾਤ ਨੂੰ ਬਲਾਕ ਸਮਰਾਲਾ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ।
ਇਸ ਮੌਕੇ ਜਰਨੈਲ ਸਿੰਘ ਕਟਾਣਾ ਸਾਹਿਬ ਜ਼ਿਲ੍ਹਾ ਜਨ: ਸਕੱਤਰ, ਸਿਮਰਨਜੀਤ ਸਿੰਘ ਮੀਤ ਪ੍ਰਧਾਨ ਮਾਛੀਵਾੜਾ, ਬਲਜੀਤ ਸਿੰਘ ਪ੍ਰਧਾਨ ਬਲਾਕ ਸਮਰਾਲਾ, ਜਸਵੀਰ ਸਿੰਘ ਮੀਤ ਪ੍ਰਧਾਨ ਸਮਰਾਲਾ, ਹਰਜੀਤ ਸਿੰਘ ਕਟਾਣਾ ਸਾਹਿਬ, ਨਵੀ ਮਾਂਗਟ ਕਟਾਣਾ ਸਾਹਿਬ, ਰਾਜਿੰਦਰ ਸਿੰਘ ਮੱਲ ਮਾਜ਼ਰਾ ਆਦਿ ਵੀ ਹਾਜ਼ਰ ਸਨ।