Wednesday, April 23, 2025
Breaking News

ਰਾਜ ਪੱਧਰੀ ‘ਸਵੱਛ ਭਾਰਤ ਦਿਵਸ’ ਮੌਕੇ ਗਰਾਮ ਪੰਚਾਇਤ ਉਟਾਲਾਂ ਦਾ ਵਿਸ਼ੇਸ਼ ਸਨਮਾਨ

ਇਹ ਸਨਮਾਨ ਕੇਵਲ ਉਨਾਂ ਦਾ ਨਹੀਂ ਬਲਕਿ ਪੂਰੇ ਪਿੰਡ ਦਾ ਹੈ- ਪ੍ਰੇਮਵੀਰ ਸੱਦੀ

ਸਮਰਾਲਾ, 6 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੁਧਿਆਣਾ ਜ਼ਿਲ੍ਹੇ ਦਾ ਸਭ ਤੋਂ ਸਾਫ਼ ਸੁਥਰਾ ਪਿੰਡ ਹੋਣ ਤੇ ਬਲਾਕ ਸਮਰਾਲਾ ਦੇ ਪਿੰਡ ਉਟਾਲਾਂ ਨੂੰ ‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਰਾਜ ਪੱਧਰੀ ‘ਸਵੱਛ ਭਾਰਤ ਦਿਵਸ’ ਮੌਕੇ ਜੈਸਿਸ ਕੈਬਰਿਜ਼ ਸਕੂਲ ਦੇ ਆਡੀਟੋਰੀਅਮ ਵਿਖੇ ਹੋਏ ਸਮਾਗਮ ਵਿੱਚ ਬ੍ਰਹਮ ਸ਼ੰਕਰ ਜਿੰਪਾ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਮੁੱਖ ਮਹਿਮਾਨ ਵਲੋਂ ਪਿੰਡ ਉਟਾਲਾਂ ਦੀ ਪੰਚਾਇਤ ਨੂੰ ਸਨਮਾਨਿਤ ਕੀਤਾ ਗਿਆ।ਪਿੰਡ ਦੇ ਸਰਪੰਚ ਪ੍ਰੇਮਵੀਰ ਸੱਦੀ, ਲਖਬੀਰ ਸਿੰਘ ਬਲਾਲਾ ਵੀ.ਡੀ.ਓ, ਸਰਬਜੀਤ ਸਿੰਘ ਜੇ.ਈ, ਗੁਰਪ੍ਰੀਤ ਸਿੰਘ ਅਤੇ ਜਸਵੀਰ ਕੌਰ, ਚੰਨਵੀਰ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਰਣਧੀਰ ਸਿੰਘ ਧੀਰਾ, ਗੁਰਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਉਟਾਲਾਂ ਸਮਾਜਸੇਵੀ ਹਾਜ਼ਰ ਸਨ।ਸਮਾਗਮ ਵਿੱਚ ਡਾ. ਰਵਜੋਤ ਸਿੰਘ ਵਿਧਾਇਕ ਸ਼ਾਮ ਚਰਾਸੀ, ਕਰਮਬੀਰ ਸਿੰਘ ਘੁੰਮਣ ਵਿਧਾਇਕ ਦਸੂਹਾ, ਜਸਵੀਰ ਸਿੰਘ ਰਾਜਾ ਗਿੱਲ ਵਿਧਾਇਕ ਟਾਂਡਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸਰਬਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸਮਰਾਲਾ, ਹਰਜੀਤ ਸਿੰਘ ਪੰਚਾਇਤ ਅਫਸਰ, ਗੁਰਜੀਤਪਾਲ ਸਿੰਘ ਜੇ.ਈ ਅਤੇ ਹਰਜੀਤ ਸਿੰਘ ਸਹਾਇਕ ਇੰਜੀਨੀਅਰ ਨੇ ਪਿੰਡ ਉਟਾਲਾਂ ਨੂੰ ਇਹ ਸਨਮਾਨ ਮਿਲਣ ਤੇ ਖੁਸ਼ੀ ਪ੍ਰਗਟਾਵਾ ਕੀਤਾ ਹੈ।
ਸਨਮਾਨ ਲੈਣ ਉਪਰੰਤ ਪਿੰਡ ਉਟਾਲਾਂ ਦੇ ਸਰਪੰਚ ਪ੍ਰੇਮਵੀਰ ਸੱਦੀ ਨੇ ਦੱਸਿਆ ਕਿ ਪਿੰਡ ਉਟਾਲਾਂ ਵਿੱਚ ਤਰਲ ਅਤੇ ਠੋਸ ਕੂੜੇ ਦੇ ਨਿਪਟਾਰੇ ਲਈ ਪਲਾਂਟ ਲਗਾਇਆ ਗਿਆ ਹੈ।ਘਰ ਘਰ ਤੋਂ ਕੂੜਾ ਇਕੱਤਰ ਕਰਕੇ ਖਾਦ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ।ਇਸ ਕੰਮ ਨੂੰ ਗ੍ਰਾਮ ਪੰਚਾਇਤ ਅਤੇ ਪਿੰਡ ਨਿਵਾਸੀਆਂ ਦਾ ਪੂਰਾ ਸਹਿਯੋਗ ਹੈ।ਪਿੰਡ ਦੇ ਹਰੇਕ ਘਰ ਵਿੱਚ ਪਖਾਨੇ ਬਣੇ ਹੋਣ ਕਾਰਨ ਪਿੰਡ ਨੂੰ ਖੁੱਲ੍ਹੇ ’ਚ ਸ਼ੋਚ ਮੁਕਤ ਦਾ ਦਰਜ਼ਾ ਵੀ ਹਾਸਲ ਹੈ।

Check Also

ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਸੁਝਾਵਾਂ ਦੇ ਸਮੇਂ ਵਿੱਚ 20 ਮਈ ਤੱਕ ਕੀਤਾ ਵਾਧਾ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ …