ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 11 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਮਾਗਮ ਹੋਣਗੇ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ 10 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪਨ ਹੋਵੇਗਾ।ਇਸ ਤੋਂ ਇਲਾਵਾ 10 ਅਕਤੂਬਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਕੀਤਾ ਜਾਵੇਗਾ।ਗੁਰਪੁਰਬ ਵਾਲੇ ਦਿਨ 11 ਅਕਤੂਬਰ ਨੂੰ ਸਵੇਰੇ 8:30 ਤੋਂ 12:00 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸੱਜਣਗੇ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਦਿਨ ਧਾਰਮਿਕ ਦੀਵਾਨ ਜਾਰੀ ਰਹਿਣਗੇ ਅਤੇ ਇਨ੍ਹਾਂ ਦੌਰਾਨ ਵਿਸ਼ੇਸ਼ ਕਵੀ ਸਮਾਗਮ ਵੀ ਹੋਵੇਗਾ।11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ।ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪ ਮਾਲਾ ਹੋਵੇਗੀ ਅਤੇ ਰਹਰਾਸਿ ਸਾਹਿਬ ਦੇ ਪਾਠ ਮਗਰੋਂ ਆਤਿਸ਼ਬਾਜ਼ੀ ਚਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੀ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮਾਂ ਦੀ ਲੜੀ ਚੱਲ ਰਹੀ ਹੈ, ਜੋ 9 ਅਕਤੂਬਰ ਤੱਕ ਜਾਰੀ ਰਹੇਗੀ।
Check Also
ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ
ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ …