ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਸੁਥਰਾ
ਅਤੇ ਹਰਿਆਵਲ ਭਰਪੂਰ ਬਣਾਇਆ ਜਾਵੇਗਾ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਇਹ ਪ੍ਰਗਟਾਵਾ ਵਾਰਡ ਨੰ: 39 ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਸਮੇਂ ਕੀਤਾ।
ਨਿੱਜਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਗੁਰੂ ਅਰਜਨ ਦੇਵ ਨਗਰ ਵਿਖੇ ਲੋਕਾਂ ਨੂੰ ਪਾਣੀ ਦੀ ਕਾਫ਼ੀ ਸਮੱਸਿਆ ਸੀ ਨੂੰ ਹੱਲ ਕਰਦੇ ਹੋਏ ਇਥੇ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਕਿਸੇ ਵੀ ਵਾਰਡ ਵਿੱਚ ਪਾਣੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਨਿੱਜਰ ਨੇ ਵਾਰਡ ਨੰ: 33 ਅਤੇ 34 ਵਿਖੇ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤਾ ਕਿ ਸਾਰੇ ਵਿਕਾਸ ਕਾਰਜ਼ ਮਿੱਥੇ ਹੋਏ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੰਤਰੀ ਨਿੱਜਰ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ 46 ਕਰੋੜ ਰੁਪਏ ਦੀ ਲਾਗਤ ਨਾਲ ਸੜ੍ਹਕਾਂ ਬਣਾਈਆਂ ਜਾ ਰਹੀਆਂ ਹਨ।ਉਨਾਂ ਨੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂਾ ਅਤੇ ਸਬੰਧਤ ਅਧਿਕਾਰੀਆਂ ਨੂੰ ਇਨਾਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ।
ਇਸ ਮੌਕੇ ਸਤਨਾਮ ਸਿੰਘ, ਸਤਪਾਲ, ਨਵਨੀਤ ਸ਼ਰਮਾ, ਸੰਦੀਪ ਸ਼ਰਮਾ, ਨਵਪ੍ਰੀਤ ਸਿੰਘ, ਮਾਸਟਰ ਖਜਾਨ ਸਿੰਘ, ਮਨਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media