ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ ਸਮੂਹ ਗਾਇਣ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਵਿਦਿਆਰਥੀਆਂ ਵੱਲੋਂ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਦੇਸ਼ ਜਾਣ ਦੀ ਰੁਚੀ, ਨਸ਼ਿਆਂ ਦੇ ਮਾਰੂ ਪ੍ਰਭਾਵ, ਗੁਰੂ ਸਾਹਿਬਾਨਾਂ ਵੱਲੋਂ ਪ੍ਰਚਾਰੇ ਸਿੱਖੀ ਸਿਧਾਂਤਾਂ ਤੇ ਅਧਾਰਿਤ ਸਮੂਹ ਗੀਤ ਪੇਸ਼ ਕੀਤੇ ਗਏ।ਸਮਾਗਮ ਦਾ ਪ੍ਰਬੰਧ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਕੀਤਾ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ / ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਮੱਖਣ ਸਿੰਘ (ਰੇਡੀਓ/ਟੀ.ਵੀ ਕਲਾਕਾਰ) ਅਤੇ ਅਵਤਾਰ ਸਿੰਘ (ਰਿਟਾ. ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ) ਨੇ ਨਿਰਣਾਇਕ ਕਮੇਟੀ ਵਜੋਂ ਭੂਮਿਕਾ ਨਿਭਾਈ।ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇ ਪਹਿਲਾ ਸਥਾਨ, ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਨੇ ਦੂਜਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਨਿਊ ਨੇ ਤੀਜਾ ਸਥਾਨ ਅਤੇ ਭਗਤ ਪੂਰਨ ਸਿੰਘ ਸੀ.ਸੈ. ਸਕੂਲ ਮਾਂਨਾਵਾਲਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਅੰਮ੍ਰਿਤਸਰ ਨੇ ਹੌਂਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤੇ।ਜੇਤੂ ਟੀਮਾਂ ਨੂੰ ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਜੀ ਕੱਥੂਨੰਗਲ ਅਤੇ ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਨੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਦਾ ਧੰਨਵਾਦ ਕੀਤਾ ।
ਕਮੇਟੀ ਦੇ ਪ੍ਰਧਾਨ ਅਤੇ ਆਨਰੇਰੀ ਸਕੱਤਰ ਚੀਫ਼ ਖ਼ਾਲਸਾ ਦੀਵਾਨ ਅਜੀਤ ਸਿੰਘ ਬਸਰਾ, ਜਨਰਲ ਸਕੱਤਰ ਸੁਖਦੇਵ ਸਿੰਘ ਸੰਧਾਵਾਲੀਆ, ਪ੍ਰਿੰਸੀਪਲ ਜੇ.ਐਸ ਨਾਗਪਾਲ, ਵਾਈਸ ਚੇਅਰਮੈਨ ਮੋਹਨ ਸਿੰਘ ਚੀਮਾ, ਕੁਲਵੰਤ ਸਿੰਘ ਗੁਗਨਾਨੀ, ਸ੍ਰੀਮਤੀ ਰਵਿੰਦਰ ਸਿੰਘ ਰੰਧਾਵਾ (ਨੈਸ਼ਨਲ ਐਵਾਰਡੀ) ਆਦਿ ਹਾਜ਼ਰ ਸਨ। ਕਮੇਟੀ ਦੇ ਸਮੂਹ ਮੈਂਬਰਾਂ ਨੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਦਾ ਉਨਾਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਜੀ.ਟੀ ਰੋਡ ਸਕੂਲ ਦੇ ਸੰਗੀਤ ਵਿਭਾਗ ਦੇ ਅਧਿਆਪਕਾ ਬੀਬੀ ਪ੍ਰਭਜੋਤ ਕੌਰ, ਬੀਬੀ ਜਸਜੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਮਨਮੋਹਨ ਕੌਰ, ਬੀਬੀ ਸਿਮਰਪ੍ਰੀਤ ਕੌਰ, ਰਾਜਕੁਮਾਰ, ਰਣਜੀਤ ਸਿੰਘ, ਰਾਜੇਸ਼ ਕੁਮਾਰ ਅਤੇ ਹਰਦੇਵ ਸਿੰਘ ਆਦਿ ਹਾਜ਼ਰ ਸਨ ।