Sunday, October 25, 2026

ਜਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਸਿਹਤ ਵਿਭਾਗ ਨੂੰ ਭੇਟ ਕੀਤੀ ਮੋਰਚਰੀ ਵੈਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮ ਚੇਅਰਮੈਨ ਰੈਡ ਕਰਾਸ ਸੁਸਾਇਟੀ ਹਰਪ੍ਰੀਤ ਸੁਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ੍ਹ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਸਿਹਤ ਵਿਭਾਗ ਨੂੰ ਇੱਕ ਮੋਰਚਰੀ ਵੈਨ ਭੇਂਟ ਕੀਤੀ ਗਈ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਹ ਵੈਨ ਆਧੁਨਿਕ ਸਹੂਲਤਾਂ ਨਾਲ ਲੈਸ ਅਤੇ ਪੂਰੀ ਏ.ਸੀ ਹੈ।ਮੁੱਖ ਮੰਤਰੀ ਰਲੀਫ ਫੰਡ ਵਿਚੋਂ ਵਿਤੀ ਸਹਾਇਤਾ ਪ੍ਰਾਪਤ ਕਰਕੇ ਦਿੱਤੀ ਗਈ ਇਹ ਵੈਨ ਸਿਵਲ ਹਸਪਤਾਲ ਵਿਖੇ ਰੱਖੀ ਜਾਵੇਗੀ ਅਤੇ ਆਮ ਜਨਤਾ ਦੇ ਸਹਿਯੋਗ ਲਈ ਹਮੇਸ਼ਾਂ ਤਿਆਰ ਰਹੇਗੀ।ਇਸ ਮੌਕੇ ਜਿਲਾ੍ਹ ਰੈਡ ਕਰਾਸ ਸੁਸਾਈਟੀ ਦੇ ਸੈਕਟਰੀ ਟੀ.ਐਸ ਰਾਜਾ, ਸਹਾਇਕ ਸਿਵਲ ਸਰਜਨ ਕਮ ਜਿਲਾ੍ਹ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਰਾਜੂ ਚੌਹਾਨ, ਜਿਲ੍ਹਾ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ, ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਸਟਾਫ ਹਾਜ਼ਰ ਸੀ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …