Sunday, September 8, 2024

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ’ਚ ਵੰਡੀਆਂ 400 ਡਿਗਰੀਆਂ

ਲੜਕੀਆਂ ਸ਼ਿਸ਼ਟਾਚਾਰ ਦੇ ਸਹੀ ਸਲੀਕੇ ਨਾਲ ਹਾਸਲ ਕਰ ਸਕਦੀਆਂ ਹਨ ਉਚੇ ਮੁਕਾਮ – ਛੀਨਾ
ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 400 ਦੇ ਕਰੀਬ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਡਿਗਰੀਆਂ ਪ੍ਰਦਾਨ ਕੀਤੀਆਂ।ਆਪਣੇ ਸੰਬੋਧਨ ‘ਚ ਛੀਨਾ ਨੇ ਕਿਹਾ ਕਿ ਲੜਕੀਆਂ ਸ਼ਿਸ਼ਟਾਚਾਰ ਦੇ ਸਹੀ ਸਲੀਕੇ ਨਾਲ ਹਰੇਕ ਉਚ ਮੁਕਾਮ ਹਾਸਲ ਕਰ ਸਕਦੀਆਂ ਹਨ।ਉਨਾਂ ਨੇ ਮੱਧਵਰਗੀ ਅਤੇ ਗਰੀਬ ਲੜਕੀਆਂ ਨੂੰ ਪੜਾਈ ਦੇ ਨਾਲ ਸਵੈ ਰੋਜ਼ਗਾਰ ਅਪਨਾਉਣ ’ਤੇ ਜ਼ੋਰ ਦਿੱਤਾ।ਉਨਾਂ ਕਿਹਾ ਕਿ ਅੱਜ ਹਰੇਕ ਖੇਤਰ ’ਚ ਲੜਕੀਆਂ ਦਾ ਕਦਮ ਸਫ਼ਲਤਾਪੂਰਵਕ ਹੈ ਅਤੇ ਭਵਿੱਖ ’ਚ ਆਪਣੀ ਅਲੱਗ ਪਹਿਚਾਣ ਸਥਾਪਿਤ ਕਰ ਸਕਦੀ ਹੈ।
ਪ੍ਰਿੰਸੀਪਲ ਨਾਨਕ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨਾਂ ਨੂੰ ਫ਼ੁੱਲਾਂ ਦੇ ਗੁਲਦਸਤੇ ਭੇਟ ਕੀਤੇ।ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ।ਪ੍ਰਿੰ. ਨਾਨਕ ਸਿੰਘ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਵਲੋਂ ਵਿੱਦਿਅਕ, ਸੱਭਿਆਚਾਰਕ ਖੇਤਰ ’ਚ ਹਾਸਲ ਕੀਤੀਆਂ ਉਪਲਬੱਧੀਆਂ ਤੇ ਸਰਗਰਮੀਆਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ।ਕਾਲਜ਼ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਸੰਤੋਖ ਸਿੰਘ ਸੇਠੀ, ਪ੍ਰਿੰਸੀਪਲ ਸ: ਜਗਦੀਸ਼ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਅੰਡਰ ਸੈਕਟਰੀ ਡੀ.ਐਸ ਰਟੌਲ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …