ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿੱਲ ਟ੍ਰੇਨਿੰਗ ਦਾ ਦੂਜਾ ਬੈਚ ਅਗਲੇ ਹਫ਼ਤੇ ਤੋਂ ਸ਼ੁਰੂ ਕੀਤਾ ਜਾ ਰਿਹਾ।ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਲਈ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ।ਟ੍ਰੇਨਿੰਗ ਦੇ ਚਾਹਵਾਨ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਆ ਕੇ ਗੌਰਵ ਕੁਮਾਰ (ਕੈਰੀਅਰ ਕੌਂਸਲਰ) ਨੂੰ ਮਿਲ ਕੇ ਜਾਂ ਫਿਰ ਆਨਲਾਈਨ ਇਸ ਲਿੰਕ `ਤੇ <https://tinyurl.com/2vh7fwny> ਰਜਿਸਟ੍ਰੇਸ਼ਨ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪਲਾਈਨ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …