Sunday, September 8, 2024

12 ਨਵੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਨੈਸ਼ਨਲ ਲੋਕ ਅਦਾਲਤਾਂ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈਆਂ ਜਾ ਰਹੀਆ ਹਨ।
ਇਸ ਸਬੰਧੀ ਮੀਟਿੰਗ ਕਰਦੇ ਹੋਏ ਸ: ਪੁਸ਼ਪਿੰਦਰ ਸਿੰਘ ਸੀ.ਜੀ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜ਼ਮੀਨੀ ਵਿਵਾਦਾਂ, ਘਰੇਲੂ ਝਗੜਿਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ।ਉਨਾਂ ਕਿਹਾ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਰਾਜ਼ੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ।ਜਿਸ ਨਾਲ ਦੋਹਾਂ ਧਿਰਾਂ ਵਿੱਚ ਪਿਆਰ ਵਧਦਾ ਹੈ।
ਮੀਟਿੰਗ ਵਿੱਚ ਐਸ.ਪੀ.ਡੀ ਸ: ਜੁਗਰਾਜ ਸਿੰਘ ਏ.ਸੀ.ਪੀ. ਜੀ.ਪੀ.ਐਸ ਨਾਗਰਾ, ਸਹਾਇਕ ਲੋਕ ਸੰਪਰਕ ਅਫ਼ਸਰ ਯੋਗੇਸ਼ ਕੁਮਾਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …