Wednesday, October 14, 2026

ਸੈਨਿਕ ਇੰਸਟੀਚਿਊਟ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇ ਸ਼ੈਸਨ 2022-23 ਦਾ ਦਾਖਲਾ ਜਾਰੀ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੂਲਰ ਕੰਪਿਊਟਰ ਕੋਰਸਾਂ ਦੇ ਦਾਖਲੇ ਚੱਲ ਰਹੇ ਹਨ।ਜਿਸ ਵਿੱਚ ਬੀ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ ਰਹੇ ਹਨ।
ਉਨਾਂ ਨੇ ਕਿਹਾ ਕਿ ਇਹ ਕੋਰਸ ਸੈਨਿਕਾਂ, ਸਾਬਕਾ ਸੈਨਿਕਾਂ, ਉਹਨਾਂ ਦੇ ਆਸ਼ਰਿਤਾਂ, ਐਸ.ਸੀ/ਐਸ.ਟੀ ਅਤੇ ਆਮ ਸਿਵਲੀਅਨ ਦੇ ਆਰਥਿਕ ਪੱਖੋਂ ਕੰਮਜ਼ੋਰ ਵਰਗ ਦੇ ਬੱਚਿਆਂ ਲਈੇ ਹਨ।ਜਿਸ ਦੀ ਆਖਰੀ ਮਿਤੀ 25 ਅਕਤੂਬਰ 2022 ਤੱਕ ਅਤੇ ਲੇਟਰ ਐਂਟਰੀ ਵਿੱਚ ਸਿੱਧਾ ਦੂਜੇ ਸਾਲ ਵਿੱਚ ਦਾਖਲੇ ਦੀ ਆਖਰੀ ਮਿਤੀ 30 ਅਕਤੂਬਰ 2022 ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਦਫਤਰ ਜਾਂ ਫੋਨ ਨੰਬਰ 0183-2212103, 6284432143 ‘ਤੇ ਸੰਪਰਕ ਕਰ ਸਕਦੇ ਹਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …