Sunday, September 8, 2024

ਹੇਠਲੇ ਪੱਧਰ ਤੱਕ ਸਿਹਤ ਸੇਵਾਵਾਂ ਪੁੱਜਦੀਆਂ ਕਰਨੀਆਂ ਪਹਿਲੀ ਤਰਜ਼ੀਹ – ਈ.ਟੀ.ਓ

ਤਰਸਿੱਕਾ ਵਿਖੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਾਰੀਆਂ ਸਰਕਾਰਾਂ ਦਾ ਮੁੱਢਲਾ ਫਰਜ਼ ਹੁੰਦਾ ਹੈ ਕਿ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।ਇਸੇ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸੇਵਾਵਾਂ ਮਿਲ ਸਕਣ।
ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਤਰਸਿੱਕਾ ਵਿਖੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਦੀ ਸਪੈਸ਼ਲ ਰਿਪੇਅਰ ਦਾ ਉਦਘਾਟਨ ਕਰਨ ਉਪਰੰਤ ਕੀਤਾ।ਉਨਾਂ ਦੱਸਿਆ ਕਿ ਇਸਦੀ ਮੁਰੰਮਤ ‘ਤੇ 16.77 ਲੱਖ ਰੁਪਏ ਖਰਚ ਆਉਣਗੇ।ਉਨਾਂ ਦੱਸਿਆ ਕਿ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਦੀ ਸਪੈਸ਼ਲ ਰਿਪੇਅਰ ਦੌਰਾਨ ਇੰਟਰਲਾਕਿੰਗ, ਟਾਈਲ ਸ਼ੈਡ, ਟਾਈਲ ਟ੍ਰੇਸਿੰਗ, ਨਵੇਂ ਰਸਤੇ ਦੀ ਉਸਾਰੀ ਅਤੇ ਪਾਰਕਿੰਗ ਦੀ ਉਸਾਰੀ ਵੀ ਕੀਤੀ ਜਾਵੇਗੀ।
ਈ.ਟੀ.ਓ ਵਲੋਂ ਤਰਸਿੱਕਾ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿੱਥੇ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਵਿਕਾਸ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਵਲੋਂ ਨਸ਼ੇ ਛੁਡਾਉਣ ਲਈ ਨਵੇਂ ਬਣੇ ਵੋਟ ਕੇਂਦਰ ਦਾ ਵੀ ਉਦਘਾਟਨ ਕੀਤਾ ਅਤੇ ਦੱਸਿਆ ਕਿ ਜਲਦੀ ਇਥੇ ਨਵੇਂ ਡਾਕਟਰਾਂ ਦੀ ਨਿਯੁੱਕਤੀ ਕੀਤੀ ਜਾਵੇਗੀ।
ਇਸ ਮੋਕੇ ਐਸ.ਐਮ.ਓ ਤਰਸਿੱਕਾ ਡਾ. ਹਰਦੀਪ ਕੌਰ, ਐਕਸੀਐਨ ਇੰਦਰਜੀਤ ਸਿੰਘ, ਬਲਾਕ ਸਿੱਖਿਆ ਅਫ਼ਸਰ ਕਮਲਦੀਪ ਸਿੰਘ ਭੱਲਾ, ਅਰਜਨ ਸਿੰਘ ਤਰਸਿੱਕਾ, ਬਾਬਾ ਬਲਵੰਤ ਸਿੰਘ ਮਾਂਗਟ, ਬਲਰਾਜ ਸਿੰਘ ਤਰਸਿੱਕਾ, ਗੁਰਜੀਤ ਸਿੰਘ, ਮਹਿਤਾਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …