Sunday, December 22, 2024

ਰਾਹੀ ਸਕੀਮ ਦੇ ਤਹਿਤ ਈ-ਆਟੋ ‘ਤੇ ਹੁਣ ਮਿਲੇਗੀ 1.25 ਲੱਖ ਰੁਪਏ ਦੀ ਕੈਸ਼ ਸਬਸਿਡੀ

ਜ਼ੀਰੋ ਡਾਊਨ ਪੇਮੈਂਟ ‘ਤੇ ਪੁਰਾਣਾ ਡੀਜ਼ਲ ਆਟੋ ਦੇ ਕੇ ਲਿਆ ਜਾ ਸਕੇਗਾ ਨਵਾਂ ਈ-ਆਟੋ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੀਸ਼ਣ ਘਟਾਉਣ ਲਈ ਪੁਰਾਣੇ ਡੀਜ਼ਲ ਆਟੋ ਨੂੰ ਈ-ਆਟੋ ਨਾਲ ਬਦਲਣ ਵਾਸਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ ‘ਰਾਹੀ’ (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਤਹਿਤ ਹੁਣ 75 ਹਜ਼ਾਰ ਰੁਪਏ ਦੀ ਥਾਂ 1.25 ਲੱਖ ਰੁਪਏ ਦੀ ਕੈਸ਼ ਸਬਸਿਡੀ ਮਿਲੇਗੀ।
ਅੰਮ੍ਰਿਤਸਰ ਸਮਾਰਟ ਸਿਟੀ ਦੇ ਸੀ.ਈ.ਓ ਅਤੇ ਨਗਰ ਨਿਗਮ ਕੰਮਿਸ਼ਨਰ ਕੁਮਾਰ ਸੌਰਭ ਰਾਜ ਨੇ ਦਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਵਿੱਚ ਪੁਰਾਣੇ ਡੀਜ਼ਲ ਆਟੋ ਨੂੰ ਈ-ਆਟੋ ਦੇ ਨਾਲ ਬਦਲਣ ਦੇ ਲਈ ਸਰਕਾਰ ਦੁਆਰਾ ‘’ਰਾਹੀ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ।ਜਿਸ ਦੇ ਤਹਿਤ ਆਟੋ ਰਿਕਸ਼ਾ ਡਰਾਇਵਰਾਂ ਨੂੰ ਪਹਿਲਾਂ 75 ਹਜ਼ਾਰ ਰੁਪਏ ਦੀ ਸਬਸਿਡੀ ਅਤੇ ਆਸਾਂਨ ਦਰ ‘ਤੇ ਲੋਨ ਦਿਤਾ ਜਾ ਰਿਹਾ ਸੀ।ਆਟੋ ਰਿਕਸ਼ਾ ਯੂਨੀਅਨਾਂ ਅਤੇ ਡਰਾਇਵਰਾਂ ਨਾਲ ਗੱਲ ਕਰਕੇ ਇਹ ਪਤਾ ਚਲਿਆ ਸੀ ਕਿ ਪਹਿਲਾਂ ਆਟੋ ਰਿਕਸ਼ਾ ਡਰਾਇਵਰਾਂ ਨੂੰ ਈ-ਆਟੋ ਲੈਣ ਲਈ ਲਗਭਗ 50 ਹਜ਼ਾਰ ਰੁਪਏ ਦੀ ਡਾਊਨ ਪੇਮੈਂਟ ਕਰਨੀ ਹੁੰਦੀ ਸੀ, ਪਰ ਉਨ੍ਹਾਂ ਦੀ ਆਰਥਿਕ ਹਾਲਤ ਇਸ ਤਰ੍ਹਾਂ ਦੀ ਨਹੀਂ ਹੈ ਕਿ ਉਹ ਡਾਊਨ ਪੇਮੈਂਟ ਕਰ ਸਕਣ।ਇਸ ਦੇ ਇਲਾਵਾ ਆਟੋ ਡਰਾਇਵਰਾਂ ਵਲੋਂ ਸਬਸਿਡੀ ਵਧਾਉਣ ਦੀ ਵੀ ਮੰਗ ਕੀਤੀ ਗਈ ਸੀ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵਲੋਂ ਹੁਣ ਸਬਸਿਡੀ ਵਧਾਈ ਗਈ ਹੈ ਅਤੇ ਹੁਣ ਇਹ ਸਭ ਅਪਫਰੰਟ ਮੋਡ ‘ਤੇ ਦਿੱਤਾ ਜਾਏਗਾ।ਉਹਨਾਂ ਦੱਸਿਆ ਕਿ ਸਰਕਾਰ ਵਲੋਂ ਰਾਹੀ ਸਕੀਮ ਤਹਿਤ ਸਟੇਟ ਬੈਂਕ ਤੋਂ ਇਲਾਵਾ ਹੋਰ ਬੈਂਕਾਂ ਨੂੰ ਵੀ ਇਮਪੈਨੇਲਡ ਕੀਤਾ ਜਾ ਰਿਹਾ ਹੈ।ਜਿਸ ਤਹਿਤ ਕੈਨਾਰਾ ਬੈਂਕ, ਇੰਡੀਅਨ ਬੈਂਕ, ਯੂਨੀਅਨ ਬੈਂਕ, ਐਚ.ਡੀ.ਐਫ.ਸੀ ਬੈਂਕ ਅਤੇ ਪੰਜਾਬ ਐਂਡ ਗ੍ਰਾਮੀਣ ਬੈਂਕ ਤੋਂ ਪ੍ਰਸਤਾਵ ਮਿਲੇ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਰਾਹੀ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਡਰਾਈਵਰ ਦਾ ਅੰਮ੍ਰਿਤਸਰ ਆਟੋ ਰਿਕਸ਼ਾ ਕਾਰਪੋਰੇਟਿਵ ਸੋਸਾਇਟੀ ਦਾ ਮੈਂਬਰ ਹੋਣਾ ਜਰੂਰੀ ਹੈ।ਈ-ਆਟੋ ਲੈਣ ਦੇ ਲਈ ਚਾਹਵਾਨ ਡਰਾਈਵਰ ਕੋਲ ਅਧਾਰ ਕਾਰਡ ਜਾਂ ਵੋਟਰ ਕਾਰਡ, ਆਟੋ ਦੀ ਆਰ.ਸੀ, ਡ੍ਰਾਈਵਿੰਗ ਲਾਇਸੈਂਸ ਅਤੇ ਅੰਮ੍ਰਿਤਸਰ ਆਟੋ ਰਿਕਸ਼ਾ ਕਾਰਪੋਰੇਟਿਵ ਸੋਸਾਇਟੀ ਦੀ ਮੇਂਬਰ ਸਲਿੱਪ ਹੋਣੀ ਜਰੂਰੀ ਹੈ।ਇਨਾ ਦਸਤਾਵੇਜ਼ਾਂ ਨੂੰ ਲੈ ਕੇ ਡਰਾਈਵਰ ਇਮਪੈਨੇਲਡ ਕੰਪਨੀਆਂ ਮਹਿੰਦਰਾ ਅਤੇ ਪਿਆਜਿਓ ਦੀ ਡੀਲਰਸ਼ਿਪ ‘ਤੇ ਜਾ ਕੇ ਆਪਣੀ ਅਰਜ਼ੀ ਦੇ ਸਕਦਾ ਹੈ ।
ਉਹਨਾਂ ਦੱਸਿਆ ਕਿ ਪ੍ਰੋਜੈਕਟ ਤੋਂ ਸ਼ਹਿਰ ਦਾ ਵਾਤਾਵਰਨ ਸਾਫ ਹੋਣ ਦੇ ਨਾਲ-ਨਾਲ ਆਟੋ ਰਿਕਸ਼ਾ ਡਰਾਇਵਰਾਂ ਦੀ ਕਮਾਈ ਵਿੱਚ ਵੀ ਵਾਧਾ ਹੋਵੇਗ, ਕਿਉਕਿ ਇਸ ਸਮੇਂ ਡੀਜ਼ਲ ਦੇ ਰੇਟ ਤੇ ਆਟੋ ਨੂੰ ਚਲਾਉਣ ਦੀ ਕੀਮਤ ਪ੍ਰਤੀ ਕਿ.ਮੀ 4 ਤੋਂ 5 ਰੁਪਏ ਹੈ ਅਤੇ ਈ-ਆਟੋ ਵਿੱਚ ਲਗਭਗ ੦.68 ਪੈਸੇ ਪ੍ਰਤੀ ਕਿ. ਮੀ. ਹੈ।ਰਾਹੀ ਪ੍ਰੋਜੈਕਟ ਦੇ ਤਹਿਤ ਆਟੋ ਰਿਕਸ਼ਾ ਡਰਾਇਵਰਾਂ ਦੇ ਪਰਿਵਾਰ ਦੀਆਂ ਔਰਤਾਂ ਲਈ ਮੁਫ਼ਤ ‘ਚ ਸਕਿਲ ਡਿਵੈਲਪਮੈਂਟ ਕੋਰਸ ਵੀ ਕਰਵਾਏ ਜਾ ਰਹੇ ਹਨ।ਜਿਸ ਦੇ ਤਹਿਤ ਕਟਿੰਗ ਐਂਡ ਟੇਲਰਿੰਗ, ਬਿਊਟੀ ਪਾਰਲਰ, ਕੰਪਿਊਟਰ ਓਪਰੇਟਰ ਅਤੇ ਫ਼ੂਡ ਐਂਡ ਫਰੂਟ ਪ੍ਰੀਜਰਵੇਸ਼ਨ ਦੇ ਕੋਰਸ ਆਲ ਇੰਡੀਆ ਵੁਮੈਨ ਕਾਨਫਰੰਸ ਨੇੜੇ ਬੱਸ ਸਟੈਂਡ ਦੀ ਸ਼ਾਖਾ ਤੋਂ ਮੁਕੰਮਲ ਕੀਤੇ ਜਾ ਸਕਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …