Tuesday, April 8, 2025
Breaking News

ਹੁਸ਼ਿਆਰਪੁਰ ਦੇ ਪਿੰਡ ਬਿਸ਼ਨਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਸੁਚੱਜਾ ਜੀਵਨ ਜਿਊਣ ਦਾ ਰਾਹ ਦਰਸਾਉਂਦੀ ਹੈ।ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਦੋਸ਼ੀ ਸਜ਼ਾਵਾਂ ਤੋਂ ਬਚ ਨਿਕਲਦੇ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਇਕ 9 ਸਾਲ ਦਾ ਪ੍ਰਵਾਸੀ ਬੱਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਦੀ ਬੇਅਦਬੀ ਕਰਦਾ ਹੈ, ਜੋ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਲਗਦਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਕਰਵਾਉਣ ਵਾਲੇ ਲੋਕਾਂ ਦੀ ਪਛਾਣ ਜ਼ਰੂਰੀ ਹੈ, ਤਾਂ ਜੋ ਗੁੱਝੇ ਰੂਪ ਵਿਚ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤਹਿਕੀਕਾਤ ਗੰਭੀਰਤਾ ਨਾਲ ਕੀਤੀ ਜਾਵੇ ਅਤੇ ਘਟਨਾ ਪਿੱਛੇ ਕੰਮ ਕਰਦੇ ਲੋਕਾਂ ਨੂੰ ਨਸ਼ਰ ਕਰਕੇ ਉਨ੍ਹਾਂ ਵਿਰੁੱਧ ਕਰੜੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

Check Also

ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …