ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਵਿਦੇਸ਼ਾਂ ਅੰਦਰ ਪੰਜਾਬੀਆਂ ਨੇ ਆਪਣੇ ਮਿਹਨਤ ਨਾਲ ਸਫਲਤਾ ਤੇ ਬੁਲੰਦੀਆਂ ਹਾਸਲ ਕੀਤੀਆਂ ਹਨ, ਪਰੰਤੂ ਅਜਿਹੀਆਂ ਘਟਨਾਵਾਂ ਨਾਲ ਪੂਰੇ ਭਾਈਚਾਰੇ ਵਿਚ ਡਰ ਦਾ ਮਾਹੋਲ ਬਣ ਰਿਹਾ ਹੈ।ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਅੰਦਰ ਵੱਸਦੇ ਪੰਜਾਬੀਆਂ ਨਾਲ ਹੁੰਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਕੂਟਨੀਤਕ ਪੱਧਰ ’ਤੇ ਪਹੁੰਚ ਅਪਨਾਈ ਜਾਵੇ ਅਤੇ ਤਾਜ਼ਾ ਮਾਮਲੇ ’ਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਯੋਗ ਕਦਮ ਚੁੱਕੇ ਜਾਣ।
Check Also
ਪ੍ਰਸਿੱਧ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ …