ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵਲੋਂ 7 ਅਕਤੂਬਰਨੂੰ 21ਵਾਂ ਪ੍ਰਾਇਮਰੀ ਖੇਡ (ਸ਼ਹਿਰੀ) ਟੂਰਨਾਮੈਂਟ 2022 ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਹੋਈਆਂ । ਇਸ ਖੇਡ ਟੂਰਨਾਮੇਂਟ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਕੁੱਲ 12 ਸਕੂਲਾਂ ਦੇ ਲਗਭਗ 425 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਫਲੈਟ ਦੌੜ, ਲੈਮਨ ਸਪੂਨ ਦੌੜ, ਥ੍ਰੀ ਲੈਗ ਦੌੜ, ਰੋਪ ਸਕਿਪਿੰਗ, ਮਟਕਾ ਦੌੜ, ਅਤੇ ਰਿਲੇ ਦੌੜ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਕੁੱਲ 105 ਅੰਕ ਪ੍ਰਾਪਤ ਕਰਕੇ ਓਵਰਆਲ ਚੈਂਪਿਅਨ ਰਿਹਾ, ਜਦਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਨੇ 65 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ ਪਬਲਿਕ ਸਕੂਲ ਮਜੀਠਾ ਰੋਡ ਅੰਮ੍ਰਿਤਸਰ ਨੇ 56 ਅੰਕ ਪ੍ਰਾਪਤ ਕਰ ਤੀਜ਼ਾ ਸਥਾਨ ਪ੍ਰਾਪਤ ਕੀਤਾ।ਕੈਬਨਿਟ ਮੰਤਰੀ ਪੰਜਾਬ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਉਪਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ ਅਤੇ ਜਗਜੀਤ ਸਿੰਘ ਅਲਫਾ ਸਿਟੀ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਮੈਂਬਰ ਇੰਚਾਰਜ਼ ਮੁੱਖ ਦਫ਼ਤਰ ਚੀਫ਼ ਖ਼ਾਲਸਾ ਦੀਵਾਨ ਸੁਖਜਿੰਦਰ ਸਿੰਘ ਪ੍ਰਿੰਸ, ਖੇਡ ਡਾਇਰੈਕਟਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੇ ਜੀ.ਟੀ ਰੋਡ ਸਕੂਲ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਖਿਡਾਰੀਆਂ ਨੂੰ ਖੇਡਾਂ ਦਾ ਮਹੱਤਵ ਦੱਸਦੇ ਹੋਏ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਲਗਨ, ਮਾਪਿਆਂ ਦੇ ਸਹਿਯੋਗ, ਮੱਖ ਅਧਿਆਪਕਾਵਾਂ, ਡੀ.ਪੀ.ਈ ਅਤੇ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨੂੰ ਦਿੱਤਾ ਹੈ।
ਇਸ ਅਵਸਰ ਤੇ ਡੀ.ਪੀ.ਈ ਸ੍ਰੀਮਤੀ ਦਲਜੀਤ ਕੌਰ, ਭੁਪਿੰਦਰ ਸਿੰਘ, ਸ੍ਰੀਮਤੀ ਜੋਤੀ, ਮਿਸ. ਪ੍ਰਭਜੋਤ ਕੌਰ, ਜਸਰਾਜ ਸਿੰਘ ਆਦਿ ਹਾਜ਼ਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …