Sunday, March 29, 2026

ਮਨਰੇਗਾ ਤਹਿਤ ਵੀ ਕੀਤਾ ਜਾਵੇਗਾ ਪਰਾਲੀ ਇਕੱਠੀ ਕਰਨ ਦਾ ਕੰਮ – ਧਾਲੀਵਾਲ

ਅਜਨਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ

ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਅਜਨਾਲਾ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪੂਦਰਸ਼ਨੀ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਪ ਸਰਕਾਰ ਲਈ ਖੁਸ਼ਹਾਲ ਕਿਸਾਨ ਵੱਡਾ ਮੁੱਦਾ ਹੈ ਅਤੇ ਖੇਤੀ ਨੂੰ ਮੁਨਾਫ਼ੇ ਵਿੱਚ ਲਿਆਉਣ ਲਈ ਕੰਮ ਕਰ ਰਹੇ ਹਾਂ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਖੇਤਾਂ ਨੂੰ ਬੰਜ਼ਰ ਨਾ ਕਰਨ ਬਲਕਿ ਇਹ ਰਹਿੰਦ-ਖੂੰਹਦ ਖੇਤ ਵਿਚ ਵਾਹ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ।ਉਨ੍ਹਾਂ ਕਿਹਾ ਕਿ ਇਸ ਵਾਰ ਮਨਰੇਗਾ ਤਹਿਤ ਵੀ ਪਰਾਲੀ ਇਕੱਠੀ ਕਰਨ ਦਾ ਕੰਮ ਕਰਾਂਗੇ, ਤਾਂ ਜੋ ਕਿਸਾਨਾਂ ਦੀ ਬਾਂਹ ਫੜੀ ਜਾ ਸਕੇ।ਧਾਲੀਵਾਲ ਨੇ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਨਿਕਲ ਕੇ ਨਗਦੀ ਵਾਲੀਆਂ ਫ਼ਸਲਾਂ ਬੀਜ਼ਣ ਦੀ ਸਲਾਹ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮਾਨ ਸਰਕਾਰ ਹਰ ਵੇਲੇ ਉਨਾਂ ਨਾਲ ਹੈ ਅਤੇ ਤੁਸੀਂ ਸਰਕਾਰ ਨਾਲ ਮਿਲ ਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਸਤੇ ਉਤੇ ਪਾਉਣ।
ਸੰਯੁਕਤ ਡਾਇਰੈਕਟਰ ਖੇਤੀਬਾੜੀ ਦਲਜੀਤ ਸਿੰਘ ਗਿੱਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਜਤਿੰਦਰ ਸਿੰਘ ਗਿੱਲ ਨੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ/ਕਰਮਚਾਰੀਆਂ ਅਤੇ ਕਿਸਾਨਾਂ ਨੂੰ ‘ਜੀ ਆਇਆ’ ਆਖਿਆ।
ਉਹਨਾਂ ਜਿਲ੍ਹਿਆਂ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਉਨਾਂ ਕਿਹਾ ਕਿ ਜਿਲ੍ਹੇ ਵਿੱਚ 1.88 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜ਼ਾਈ ਹੋਣ ਦਾ ਅਨੁਮਾਨ ਹੈ।ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਖਾਦ ਬੀਜ਼ ਦਵਾਈਆਂ ਉਪਲੱਬਧ ਕਰਵਾਈਆਂ ਜਾਣਗੀਆਂ।ਉਹਨਾਂ ਕਿਸਾਨਾ ਨੂੰ ਕਣਕ ਅਤੇ ਹੋਰ ਫਸਲਾਂ ਦਾ ਬੀਜ਼, ਸੋਧ ਕੇ ਬੀਜਣ ਲਈ ਕਿਹਾ ਤਾਂ ਜੋ ਬੀਮਾਰੀਆਂ ਦੇ ਹਮਲੇ ਤੋਂ ਫਸਲਾਂ ਨੂੰ ਸੁਰਖਿਅਤ ਰੱਖਿਆ ਜਾ ਸਕੇ।
ਖੇਤੀ ਮਾਹਿਰਾਂ ਨੇ ਖਾਦਾਂ ਦੀ ਅੰਧਾਧੁੰਦ ਵਰਤੋਂ ਨੂੰ ਰੋਕਣ ਲਈ ਉਨਾਂ ਕਿਸਾਨਾਂ ਨੂੰ ਮਿੱਟੀ ਪਰਖ ਦੇ ਅਧਾਰ ‘ਤੇ ਮਾਹਿਰਾਂ ਦੀਆਂ ਸਿਫਾਰਸ਼ਾ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਣ ਲਈ ਕਿਹਾ। ਬੇਲੋੜੀਆਂ ਕੀੜੇਮਾਰ ਦਵਾਈਆਂ ਦੀ ਵਰਤੋਂ ਨੂੰ ਰੋਕਣ ਲਈ ਲੋੜ ਅਨੁਸਾਰ ਜ਼ਹਿਰਾਂ ਦੀ ਵਰਤੋਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹੀ ਸਪਰੇਅ ਕੀਤੀ ਜਾਵੇ।ਉਨਾਂ ਕਿਹਾ ਕਿ ਅੱਜ ਦੇ ਸਮੇਂ ਖੇਤੀ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਣਾ ਸਮੇਂ ਦੀ ਮੁੱਖ ਲੋੜ ਹੈ।
ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਮੱਛੀਪਾਲਣ, ਡੇਅਰੀ, ਭੂਮੀ ਰੱਖਿਆ ਵਿਭਾਗ, ਕੇ.ਵੀ.ਕੇ, ਖਾਦ, ਬੀਜ਼, ਦਵਾਈਆਂ, ਨਵੀਨਤਮ ਖੇਤੀ ਮਸ਼ੀਨਰੀ ਅਤੇ ਸੈਲਫ ਗਰੁਪਾਂ ਵਲੋਂ ਖੇਤੀ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿੱਚ ਕਿਸਾਨਾਂ ਨੇ ਭਰਪੂਰ ਦਿਲਚਸਪੀ ਵਿਖਾਈ।
ਡਾ. ਬਿਕਰਮਜੀਤ ਸਿੰਘ ਡਿਪਟੀ ਡਾਇਰੈਕਟਰ ਕੇ.ਵੀ.ਕੇ, ਡਾ. ਨਰਿੰਦਰ ਪਾਲ ਸਿੰਘ ਇੰਚਾਰਜ਼ ਕਿਸਾਨ ਸਲਾਹਕਾਰ ਕੇਂਦਰ ਅੰਮ੍ਰਿਤਸਰ, ਡਾ. ਸੁਖਜਿੰਦਰ ਜੀਤ ਸਿੰਘ, ਪ੍ਰੋਫੈਸਰ ਆਸਥਾ ਨੇ ਕਿਸਾਨਾਂ ਨੂੰ ਵੱਖ ਵੱਖ ਵਿਸ਼ਿਆਂ ‘ਤੇ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਖੇਤੀਬਾੜੀ ਰਮਿੰਦਰ ਸਿੰਘ ਧੰਜੂ, ਖੇਤੀਬਾੜੀ ਅਫਸਰ ਕੁਲਦੀਪ ਸਿੰਘ ਮੱਤੇਵਾਲ, ਅਮਰਜੀਤ ਸਿੰਘ ਬੱਲ, ਤਜਿੰਦਰ ਸਿੰਘ, ਜਗਦੀਪ ਕੌਰ ਡੀ.ਪੀ.ਡੀ ਅਤਾਮਾ ਅਤੇ ਸਮੂੀਹ ਸਟਾਫ ਖੇਤੀਬਾੜੀ ਵਿਭਾਗ ਅਤੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।ਉੱਦਮੀ ਕਿਸਾਨਾਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …