ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਉੱਘੇ ਵਾਤਾਵਰਣ ਪ੍ਰੇਮੀ ਅਤੇ ਪਾਵਰਕਾਮ ਵਿਖੇ ਐਸ.ਐਸ.ਏ ਵਜੋਂ ਤਾਇਨਾਤ ਬਲਵਿੰਦਰ ਸਿੰਘ ਢਿੱਲੋਂ ਲੌਂਗਵਾਲ ਨੂੰ ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੱਖਣ ਜ਼ੋਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ, ਉਨ੍ਹਾਂ ਦੀ ਇਸ ਨਿਯੁੱਕਤੀ `ਤੇ ਆਮ ਆਦਮੀ ਪਾਰਟੀ ਸਿਟੀ ਲੌਂਗੋਵਾਲ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਫੌਜੀ, ਆਪ ਦੇ ਸੀਨੀਅਰ ਆਗੂ ਨੀਟੂ ਸ਼ਰਮਾ, ਬਲਕਾਰ ਸਿੰਘ ਸਿੱਧੂ, ਰਾਜ ਕੁਮਾਰ ਕਨੇਡਾ, ਇੰਦਰਜੀਤ ਸਿੰਘ ਕਨੇਡਾ, ਸਰਪੰਚ ਬੁੱਧ ਸਿੰਘ, ਭੀਮ ਸਿੰਘ ਭਾਦੜਾ, ਸਰਪੰਚ ਜਗਦੇਵ ਸਿੰਘ, ਸੁਰਜੀਤ ਸਿੰਘ ਦੁੱਲਟ ਤੇ ਸਰਪੰਚ ਕਾਲਾ ਸਿੰਘ ਭੁੱਲਰ ਨੇ ਮੁਬਾਰਕਬਾਦ ਦਿੱਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਬਲਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਗਈ ਜਿੰਮੇਵਾਰੀ ਮੈਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਮੁਲਾਜ਼ਮਾਂ ਦੀਆਂ ਮੰਗਾਂ ਤੇ ਭਲਾਈ ਲਈ ਦਿਨ ਰਾਤ ਮਿਹਨਤ ਕਰਾਂਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …