Monday, April 21, 2025
Breaking News

ਸਮਾਜ ਨੂੰ ਸਿੱਖਿਆ ਦੇ ਖੇਤਰ ‘ਚ ਕਾਮਯਾਬ ਬਨਾਉਣਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ – ਹੇਅਰ

ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ

ਰਾਮਤੀਰਥ (ਅੰਮ੍ਰਿਤਸਰ) 9 ਅਕਤੂਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦੇ ਪ੍ਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਅੜਸਰ ‘ਤੇ ਵਧਾਈ ਦਿੱਤੀ ਹੈ।ਉਨਾਂ ਨੇ ਕਿਹਾ ਕਿ ਆਪਣੀ ਪੀੜੀ ਨੂੰ ਸਿੱਖਿਆ ਦੇ ਖੇਤਰ ਵਿੱਚ ਕਾਮਯਾਬ ਕਰਨਾ ਹੀ ਉਨ੍ਹਾਂ ਮਹਾਪੁਰਖਾਂ ਨੂੰ ਸੱਚੀ ਸਰਧਾਂਜਲੀ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕਿ੍ਰਤ ਭਾਸ਼ਾ ਦੇ ਪਿਤਾਮਾ ਸਨ ਅਤੇ ਦੁਨੀਆਂ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਹਨਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ।
ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੁਆਰਾ ਦਿਖਾਏ ਉੱਚ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਆ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ।ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿਜ਼ਰ ਨੇ ਅਪੀਲ ਕੀਤੀ ਕਿ ਉਹ ਸਮਾਜ ਨੂੰ ਸਿੱਖਿਅਤ ਕਰਨ ਲਈ ਭਾਈਚਾਰਾ ਅੱਗੇ ਆਵੇ ਤਾਂ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲਗਾਤਾਰ ਪੰਜਾਬ ਨੂੰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਜ਼ਬੂਤ ਕਰ ਰਹੀ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਸੰਤ ਸਮਾਜ ਵਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ ਅਮਨਦੀਪ ਸਿੰਘ, ਸਤਪਾਲ ਸਿੰਘ ਸੋਖੀ, ਰਵਿੰਦਰ ਹੰਸ ਅਤੇ ਓਮ ਪ੍ਰਕਾਸ਼ ਗੱਬਰ ਵੀ ਹਾਜ਼ਰ ਸਨ।

Check Also

ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …