Tuesday, May 13, 2025
Breaking News

ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ – ਕੈਬਿਨਟ ਮੰਤਰੀ ਈ.ਟੀ.ਓ ਅਤੇ ਨਿੱਜ਼ਰ

50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਵਾਨ ਵਾਲਮੀਕਿ ਗੇਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਅੱਜ ਸਮੇ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਅਤੇ ਸਿੱਖਿਆਵਾਂ ਨੂੰ ਅਪਣਾਈਏ ਅਤੇ ਸਮਾਜ ਦੇ ਭਲੇ ਲਈ ਅੱਗੇ ਆਈਏ ਤਾਂ ਹੀ ਅਸੀ ਆਪਣੇ ਦੇਸ਼ ਅਤੇ ਸੂਬੇ ਦਾ ਵਿਕਾਸ ਕਰ ਸਕਦੇ ਹਾਂ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਇੰਦਰਬੀਰ ਸਿੰਘ ਨਿੱਜ਼ਰ ਨੇ ਅੱਜ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਦੇਸ਼ ਵਿਦੇਸ਼ ਵਿੱਚ ਵੱਸਦੀ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕੀਤਾ।
ਈ.ਟੀ.ਓ ਵਲੋਂ ਗਵਾਲ ਮੰਡੀ ਚੋਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਆਸ਼ਰਮ ਨੂੰ ਜਾਂਦੀ ਹੋਈ ਸੜਕ ‘ਤੇ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਵਾਗਤੀ ਗੇਟ ਦਾ ਉਦਘਾਟਨ ਵੀ ਕੀਤਾ।ਉਨਾਂ ਕਿਹਾ ਕਿ ਅੱਜ ਬਹੁਤ ਹੀ ਸੁਭਾਗਾਂ ਵਾਲਾ ਦਿਨ ਹੈ ਕਿ ਉਹ ਇਸ ਸਵਾਗਤੀ ਗੇਟ ਦਾ ਉਦਘਾਟਨ ਕਰ ਰਿਹਾ ਰਹੇ ਹਨ।ਉਨਾਂ ਸਮੂਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਮਾਜ ਵਿਚ ਬਿਨਾਂ ਜਾਤ-ਪਾਤ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖੀਏ।ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਅਸੀ ਸਾਰੇ ਬੜੇ ਭਾਗਸ਼ਾਲੀ ਹਾਂ ਕਿ ਭਗਵਾਨ ਵਾਲਮੀਕਿ ਜੀ ਨੇ ਇਸ ਧਰਤੀ ‘ਤੇ ਬੈਠ ਕੇ ਰਮਾਇਣ ਦੀ ਰਚਨਾ ਕੀਤੀ।
ਸੰਗਤਾਂ ਨੂੰ ਸੰਬੋਧਨ ਕਰਦੇ ਹੋਏ: ਨਿੱਜਰ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਲਗਭਗ 35 ਫੁੱਟ ਉਚੇ ਬਣਨ ਵਾਲੇ ਇਸ ਗੇਟ ਦਾ ਨਿਰਮਾਣ ਜ਼ਲਦੀ ਹੀ ਪੂਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਭਗਵਾਨ ਵਾਲਮੀਕਿ ਜੀ ਦੇ ਆਸ਼ਰਮ ਵਿਖੇ ਇਸ ਰਸਤੇ ਆਉਦੇ ਹਨ ।
ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਖੁਸ਼ੀ ਵਾਲੀ ਗੱਲ ਹੈ ਕਿ ਨਗਰ ਨਿਗਮ ਵਲੋ ਇਸ ਗੇਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਉਨਾਂ੍ਹ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜ਼ਲਦ ਹੀ 40 ਲੱਖ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਬੁੱਤ ਵੀ ਸਥਾਪਤ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਵਿਧਾਇਕ ਡਾ: ਜਸਬੀਰ ਸਿੰਘ ਸੰਧੂ, ਕੋਸਲਰ ਨੀਤੂ ਟਾਂਗਰੀ,ਪਵਨ ਦ੍ਰਾਵਿੜ, ਸ਼ਸ਼ੀ ਗਿੱਲ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …