ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਚੀਫ਼ ਖ਼ਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ
ਵਿਖੇ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਵਿਚ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਨੇ ਬਾਣੀ ਦੀ ਛਹਿਬਰ ਲਾਈ।ਸ੍ਰੀ ਅਕਾਲ ਤਖਤ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵਲੋਂ ਪੂਰੀ ਮਰਿਆਦਾ ਅਨੁਸਾਰ ਅੰਮ੍ਰਿਤ ਤਿਆਰ ਕੀਤਾ ਗਿਆ ਅਤੇ ਪੰਜ ਕਕਾਰਾਂ ਨਾਲ ਸੁਸੱਜਿਤ ਚੀਫ਼ ਖ਼ਾਲਸਾ ਦੀਵਾਨ ਸਕੂਲਾਂ ਦੇ 500 ਦੇ ਕਰੀਬ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ਅੰਮ੍ਰਿਤਪਾਨ ਕਰਵਾਇਆ।ਸਮਾਗਮ ਵਿੱਚ ਮੌਜ਼ੂਦ ਰਹੇ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਧਰਮ ਪ੍ਰਚਾਰ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਨਾਲ ਜੁੜਣ ‘ਤੇ ਵਧਾਈ ਦਿੱਤੀ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਨੇ ਕਿਹਾ ਕਿ ਅੱਜ ਨਸ਼ਿਆਂ ਦੇ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਗੁਰੂ ਨਾਲ ਜੋੜਣਾ ਸਮੇਂ ਦੀ ਮੁੱਖ ਲੋੜ ਹੈ।ਇਸੇ ਲਈ ਅਤੇ ਚੀਫ਼ ਖ਼ਾਲਸਾ ਦੀਵਾਨ ਵਲੋ ਸਿੱਖ ਪਨੀਰੀ ਨੂੰ ਗੁਰ ਸਿੱਖਿਆਵਾਂ ਅਤੇ ਸਿੱਖੀ ਜੀਵਨ ਜਾਚ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਬੱਚਿਆਂ ਨੂੰ ਸਿੱਖ ਇਤਜਾਸ ਰਹਿਤ ਮਰਿਯਾਦਾ, ਦਸਤਾਰ ਅਤੇ ਹੋਰ ਦਾ ਲਿਟਰੇਚਰ ਵੀ ਦਿੱਤਾ ਗਿਆ ।
ਇਸ ਮੋਕੇ ਚੀਫ਼ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਵਰਿਆਮ ਸਿੰਘ, ਗੁਰਭੇਜ ਸਿੰਘ, ਪ੍ਰੋ. ਸੂਬਾ ਸਿੰਘ, ਰਾਬਿਦਰ ਸਿੰਘ ਭੱਲਾ, ਮੋਹਨਜੀਤ ਸਿੰਘ ਭਲਾ, ਪਰਦੀਪ ਸਿੰਘ ਵਾਲੀਆ, ਹਰਦਿਆਲ ਸਿੰਘ ਅਤੇ ਮਹਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media