Tuesday, April 30, 2024

ਡਾ. ਆਤਮਾ ਸਿੰਘ ਗਿੱਲ ਅੰਤਰਰਾਸ਼ਟਰੀ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 10 ਅਕਤੂਬਰ (ਦੀਪ ਦਵਿੰਦਰ ਸਿੰਘ) – ਓਨਟਾਰੀਓ ਫਰੈਂਡਜ਼ ਕਲੱਬ ਕਨੇਡਾ ਅਤੇ ਇੰਟਰਨੈਸ਼ਨਲ ਪੀਸ ਹੈਰੀਟੇਜ਼ ਐਂਡ ਇਨਵਾਇਰਮੈਂਟ ਵੈਲਫੇਅਰ ਆਰਗੇਨਾਈਜ਼ੇਸ਼ਨ ਕਨੇਡਾ ਵਲੋਂ ਅੰਤਰਰਾਸ਼ਟਰੀ ਅਧਿਆਪਕ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਨਮਾਨ ਸਮਾਰੋਹ ਵਿਚ ਡਾ. ਆਤਮਾ ਸਿੰਘ ਗਿੱਲ ਨੂੰ ਅੰਤਰਰਾਸ਼ਟਰੀ ਐਵਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਉਹਨਾਂ ਦੇ ਅਧਿਆਪਨ ਕਾਰਜ਼ ਲਈ ਸਮਰਪਣ ਤੋਂ ਇਲਾਵਾ ਲੋਕ ਭਲਾਈ, ਸਾਹਿਤਕ ਅਤੇ ਸਭਿਆਚਾਰਕ ਕਾਰਜ਼ਾਂ ਲਈ ਕੀਤੇ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ।ਇਫੇਵੋ ਅਤੇ ਓ.ਐਫ.ਸੀ, ਕੈਨੇਡਾ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ ਨੇ ਦੱਸਿਆ ਕਿ 5 ਅਕਤੂਬਰ 2022 ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਇਸ ਐਵਾਰਡ ਲਈ ਵੱਖ-ਵੱਖ ਵਿਸ਼ਿਆਂ ਦੇ ਵਿਸ਼ਵ ਦੇ 51 ਬਿਹਤਰੀਨ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ ਜੋ ਉਹਨਾਂ ਦੇ ਅਧਿਆਪਨ ਅਤੇ ਲੋਕ ਭਾਲਾਈ ਕਾਰਜ਼ਾਂ ਵਿਚ ਪਾਏ ਯੋਗਦਾਨ ਤੇ ਆਧਾਰਿਤ ਹੈ।
ਡਾ. ਆਤਮਾ ਸਿੰਘ ਗਿੱਲ ਪਿਛਲੇ ਦੋ ਦਹਾਕਿਆਂ ਤੋਂ ਵੱਖ-ਵੱਖ ਕਾਲਜ਼ਾਂ ਵਿੱਚ ਅਧਿਆਪਨ ਕਾਰਜ਼ ਦੇ ਨਾਲ-ਨਾਲ ਸਾਹਿਤ, ਆਲੋਚਨਾ, ਲੋਕਧਾਰਾ ਤੇ ਸਭਿਆਚਾਰ, ਰੰਗਮੰਚ, ਫਿਲਮਾਂ, ਟੀ.ਵੀ, ਰੇਡੀਓ, ਲੋਕ ਭਲਾਈ, ਵਾਤਾਵਰਨ ਪ੍ਰੇਮੀ ਆਦਿ ਖੇਤਰਾਂ ਨਾਲ ਜੁੜੇ ਹੋਏ ਹਨ।ਅਜਕਲ ਉਹ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਬਤੌਰ ਸਹਾਇਕ ਪ੍ਰੋਫੈਸਰ ਸੇਵਾ ਨਿਭਾਅ ਰਹੇ ਹਨ।ਓ.ਐਫ.ਸੀ ਅਤੇ ਇਫੈਵੋ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ, ਕਨਵੀਨਰ ਨਾਇਬ ਸਿੰਘ ਮੰਡੇਰ ਅਤੇ ਪੰਜਾਬ ਪ੍ਰਧਾਨ ਦੀਪ ਰੱਤੀ ਨੇ ਉਨਾਂ ਦੀ ਇਸ ਪ੍ਰਾਪਤੀ ਤੇ ਮੁਬਾਰਕਾਂ ਦਿੱਤੀਆਂ।
ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਪਿੰਸੀਪਲ ਡਾ. ਗੁਰਜੀਤ ਸਿੰਘ ਅਤੇ ਸਮੂਹ ਸਟਾਫ ਨੇ ਡਾ. ਆਤਮਾ ਸਿੰਘ ਗਿੱਲ ਨੂੰ ਅੰਤਰਰਾਸ਼ਟਰੀ ਅਧਿਆਪਕ ਐਵਾਰਡ ਮਿਲਣ ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਚੰਗੇ ਅਧਿਆਪਕ ਜਿਥੇ ਸਮਾਜ ਨੂੰ ਸੇਧ ਦਿੰਦੇ ਹਨ, ਉਥੇ ਸੰਸਥਾਵਾਂ ਦਾ ਕੱਦ ਉੱਚਾ ਕਰਨ ‘ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਤੇ ਪ੍ਰੋ. ਮਲਕੀਤ ਸਿੰਘ, ਪ੍ਰੋ. ਮਨਦੀਪ ਕੌਰ, ਪ੍ਰੋ. ਮਨਜੀਤ ਕੌਰ, ਪ੍ਰੋ. ਪਵਨਜੀਤ ਕੌਰ, ਪ੍ਰੋ. ਹਰਜੀਤ ਕੌਰ, ਪ੍ਰੋ. ਕਵਲਜੀਤ ਕੌਰ, ਪ੍ਰੋ. ਅਮਨਜੀਤ ਕੌਰ, ਯਾਦਵਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …