Tuesday, April 30, 2024

ਖ਼ਾਲਸਾ ਇੰਜੀਨੀਅਰਿੰਗ ਕਾਲਜ ਵਿਖੇ ਕਾਨਵੋਕੇਸ਼ਨ- ਮਜੀਠੀਆ ਨੇ 590 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 10 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਅੱਜ ਦੂਜੀ ਕਾਨਵੋਕੇਸ਼ਨ ਆਯੋਜਿਤ ਕੀਤੀ ਗਈ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਮੁੱਖ ਮਹਿਮਾਨ ਵਜੋਂ ਪੁੱਜੇ।ਉਨਾਂ ਨਾਲ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਕਰੀਬ 590 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਉਪਰੰਤ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਵਿੱਦਿਅਕ, ਸੱਭਿਆਚਾਰਕ ਅਤੇ ਖੇਡਾਂ ’ਚ ਪ੍ਰਾਪਤੀਆਂ ਸਬੰਧੀ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ।
ਮਜੀਠੀਆ ਨੇ ਆਪਣੇ ਕਾਨਵੋਕੇਸ਼ਨ ਭਾਸ਼ਣ ਦੌਰਾਨ ਕਿਹਾ ਕਿ ਤਕਨੀਕ ਦੇ ਇਸ ਯੁੱਗ ’ਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣ ਦਾ ਬਣਦਿਆਂ ਹੋਇਆ ਬਦਲਾਅ ਲਿਆਉਣਾ ਅਜੋਕੇ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਬਹੁਤ ਸਾਰੇ ਇੰਜੀਨੀਅਰ ਕਾਲਜ ਹਨ, ਪਰ ਉਹੀ ਕਾਲਜ ਭਵਿੱਖ ਉਸਾਰ ਸਕਦੇ ਹਨ ਜੋ ਕਿ ਗੁਣਵਤਾ ਭਰਪੂਰ ਵਿੱਦਿਆ ਪ੍ਰਦਾਨ ਕਰਦੇ ਹਨ।
ਛੀਨਾ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਰਵਾਇਤੀ ਸਿੱਖਿਆ ਦੇ ਨਾਲ ਨਾਲ ਮੌਲਿਕ ਸਿੱਖਿਆ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ’ਚ ਪ੍ਰੋਫੈਸ਼ਨਲ ਵਿੱਦਿਆ ਦਾ ਇਕ ਪ੍ਰਵਾਹ ਚਲ ਰਿਹਾ ਹੈ, ਜਿਸ ਸਦਕਾ ਸਾਡੀਆਂ ਸੰਸਥਾਵਾਂ ਨੂੰ ਵੀ ਮੌਜ਼ੂਦਾ ਹਾਲਾਤਾਂ ਮੁਤਾਬਿਕ ਵਿੱਦਿਅਕ ਪ੍ਰਦਾਲੀ ’ਚ ਬਦਲਾਅ ਲਿਆਉਣ ਦੀ ਜਰੂਰਤ ਹੈ।ਕਾਨਵੋਕੇਸ਼ਨ ਮੌਕੇ ਬੀ.ਟੈਕ, ਬੀ.ਐਸ.ਸੀ ਐਗਰੀਕਲਚਰ, ਬੀ.ਸੀ.ਏ, ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਮਜੀਠੀਆ ਅਤੇ ਛੀਨਾ ਵਲੋਂ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।
ਕਾਨਵੋਕੇਸ਼ਨ ਮੌਕੇ ਡਾ. ਬਾਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਵਲੋਂ ਸਮੇਂ ਸਮੇਂ ’ਤੇ ਕਰਵਾਈਆਂ ਜਾਂਦੀਆਂ ਪਲੇਸਮੈਂਟ ਰਾਹੀਂ ਵਿਦਿਆਰਥੀਆਂ ਨੂੰ ਨੌਕਰੀਆਂ ਪ੍ਰਾਪਤ ਹੋਈਆਂ ਹਨ।ਇਸ ਤੋਂ ਇਲਾਵਾ ਯੂਨੀਵਰਸਿਟੀ ਪੱਧਰ ’ਤੇ ਬਹੁਤ ਸਾਰੇ ਆਯੋਜਿਤ ਹੋਣ ਵਾਲੇ ਯੂਥ ਫ਼ੈਸਟੀਵਲਾਂ ਅਤੇ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਸਫ਼ਲਤਾਵਾਂ ਹਾਸਲ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਕਈ ਪ੍ਰਕਾਰ ਦੇ ਪਲਾਨ ਨੇਪਰੇ ਚਾੜ੍ਹੇ ਜਾਣਗੇ।
ਇਸ ਮੌਕੇ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱੱਥੂਨੰਗਲ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਸਰਦੂਲ ਸਿੰਘ ਮੰਨਨ, ਅਜ਼ਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ.ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਫਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪਿ੍ਰੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸਮੂਹ ਕਾਲਜ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਮੌਜ਼ੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …