Sunday, July 19, 2026

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਅਧਿਆਪਕ ਜੋੜੇ ਦਾ ਵਿਸ਼ੇਸ਼ ਸਨਮਾਨ

ਸੰਗਰੂਰ, 10 ਅਕਤੂਬਰ (ਜਗਸੀਰ ਲੌਂਗੋਵਾਲ) – ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਕੌਮੀ ਕਨਵੀਨਰ ਹਰਜੀਤ ਸਿੰਘ ਰਾਮਗੜ੍ਹੀਆ ਸੂਬਾ ਚੇਅਰਮੈਨ ਜਗਜੀਤ ਸਿੰਘ ਸੱਗੂ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਰਾਮਗੜ੍ਹੀਆ ਭਾਈਚਾਰੇ ਦੇ ਸਰਕਾਰੀ ਮੁਲਾਜ਼ਮ ਅਤੇ ਪੜ੍ਹਾਈ ਅਤੇ ਖੇਡਾਂ ਵਿਚੋਂ ਅੱਵਲ ਆਉਣ ਵਾਲੀ ਹੋਣਹਾਰ ਨੌਜਵਾਨ ਪੀੜ੍ਹੀ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਅੱਜ ਜਿਲ੍ਹਾ ਸੰਗਰੁਰ ਦੇ ਨਾਮਵਰ ਅਧਿਆਪਕ ਜੋੜੇ ਨੂੰ ਸਨਮਾਨਿਤ ਕੀਤਾ ਗਿਆ ਹੈ।
ਅਧਿਆਪਕ ਜਸਵਿੰਦਰ ਸਿੰਘ ਵਿਰਦੀ (ਸਾਇੰਸ ਮਾਸਟਰ ਸਸਸਸ ਛਾਜ਼ਲੀ) ਅਤੇ ਉਨ੍ਹਾਂ ਦੀ ਸੁਪਤਨੀ ਮੈਡਮ ਹਰਦੀਪ ਕੌਰ ਵਿਰਦੀ (ਸਸਸਸ ਛਾਜਲੀ) ਦਾ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਸ਼ਲਾਘਾਯੋਗ ਕਾਰਜ਼ਾਂ ਲਈ ਵਿਸ਼ੇਸ਼ ਸਨਮਾਨ ਕੀਤਾ ਗਿਆ।ਮਾਸਟਰ ਜਸਵਿੰਦਰ ਸਿੰਘ ਵਿਰਦੀ ਅਤੇ ਉਨ੍ਹਾਂ ਦੀ ਧਰਮ ਪਤਨੀ ਮੈਡਮ ਹਰਦੀਪ ਕੌਰ ਵਿਰਦੀ ਨੇ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਰਾਮਗੜ੍ਹੀਆ ਭਾਈਚਾਰੇ ਦੀ ਨਾਮਵਰ ਜਥੇਬੰਦੀ ਦੇ ਆਗੂ ਅੱਜ ਸਾਡੇ ਸਕੂਲ ‘ਚ ਵਿਸ਼ੇਸ਼ ਸਨਮਾਨ ਕਰਨ ਲਈ ਪਹੁੰਚੇ।ਉਨ੍ਹਾਂ ਕਿਹਾ ਅਸੀਂ ਸਮਾਜ ਪ੍ਰਤੀ ਸੇਵਾਂਵਾਂ ਕਰਦੇ ਰਹੇ ਹਾਂ ਅਤੇ ਪਹਿਲਾਂ ਨਾਲੋਂ ਵੀ ਵੱਧ ਚੜ੍ਹ ਕੇ ਸੇਵਾਂਵਾਂ ਕਰਦੇ ਰਹਾਂਗੇ।
ਇਸ ਮੌਕੇ ਪ੍ਰਿੰਸੀਪਲ ਗੁਰਵਿੰਦਰ ਸਿੰਘ ਅਤੇ ਜਥੇਬੰਦੀ ਦੇ ਸੂਬਾ ਆਗੂ ਪਰਵਿੰਦਰ ਸਿੰਘ ਰੁਪਾਲ, ਸੂਬਾ ਆਗੂ ਗੁਰਵਿੰਦਰ ਸਿੰਘ ਦਿਉਸੀ, ਜ਼ੋਨ 2 ਦੇ ਵਾਇਸ ਚੇਅਰਮੈਨ ਗੁਰਚਰਨ ਸਿੰਘ ਵਿਰਦੀ ਸਿੰਘ, ਜਿਲ੍ਹਾ ਚੇਅਰਮੈਨ ਧਰਮਜੀਤ ਸਿੰਘ ਜੰਡੂ, ਜਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਸੱਗੂ ਅਤੇ ਹੋਰ ਆਗੂ ਨ ਹਾਜ਼ਰ ਸਨ।

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …