Wednesday, February 25, 2026

ਜਲੰਧਰ ਵਿਖੇ ਆਰਮੀ ਦੀ ਭਰਤੀ ਰੈਲੀ 1 ਤੋਂ 5 ਦਸੰਬਰ ਤੱਕ

ਅੰਮ੍ਰਿਤਸਰ, 10 ਅਕਤੂਬਰ (ਸੁਖਬੀਰ ਸਿੰਘ) – ਆਰਮੀ ਵਿੱਚ ਤਕਨੀਕੀ ਸਿਪਾਹੀ (ਨਰਸਿੰਗ ਸਹਾਇਕ/ ਨਰਸਿੰਗ ਸਹਾਇਕ ਵੈਟਨਰੀ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 1 ਦਸੰਬਰ ਤੋਂ 5 ਦਸੰਬਰ ਤੱਕ ਹੋਵੇਗੀ।ਇਸ ਵਿੱਚ ਪੰਜਾਬ ਰਾਜ, ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਲਾਦਾਖ਼ ਦੇ ਯੋਗ ਉਮੀਦਵਾਰਾਂ ਦੀ ਕੀਤੀ ਜਾਵੇਗੀ।
ਕਰਨਲ ਡਾਇਰੈਕਟਰ ਭਰਤੀ ਅੰਮਿ੍ਰਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਪਹਿਲਾਂ ਹੀ 1 ਅਕਤੂਬਰ ਤੋਂ 30 ਅਕਤੂਬਰ 2022 ਤੱਕ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ ਾਾਾ.ਜੋਨਿਨਿਦੳਿਨੳਰਮੇ.ਨਚਿ.ਨਿ ‘ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ।
ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ਼ ਵਿਅਕਤੀ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …