Sunday, June 15, 2025
Breaking News

ਭਾਰਤ ਸਰਕਾਰ ਵੀਰ ਬਾਲ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਐਲਾਨੇ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) -ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਦਿਆਂ ਕਿਹਾ ਕਿ ਬੀਤੇ ਸਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਵੇਂ ਪਾਤਸ਼ਾਹ ਜੀ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ, ਪਰੰਤੂ ਇਸ ’ਤੇ ਸ਼੍ਰੋਮਣੀ ਕਮੇਟੀ ਦੇ ਇਤਰਾਜ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਨੇ ਇਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਸੁਝਾਇਆ ਹੈ। ਸ਼੍ਰੋਮਣੀ ਕਮੇਟੀ ਸਬ-ਕਮੇਟੀ ਦੇ ਸਝਾਅ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਭਾਰਤ ਸਰਕਾਰ ਨੂੰ ਪੱਤਰ ਭੇਜ ਕੇ ਨਾਂ ਬਦਲਣ ਲਈ ਆਖੇਗੀ।
ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਅਦਾਰਿਆਂ ਦੇ ਮਸਲਿਆਂ ਨੂੰ ਵਿਚਾਰਿਆ ਗਿਆ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਨਾਨਕਸ਼ਾਹੀ ਕੈਲੰਡਰ ਦੇ ਨਿਰਮਾਤਾ ਸ. ਪਾਲ ਸਿੰਘ ਪੁਰੇਵਾਲ ਅਤੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਤੇ ਕੱਲ੍ਹ ਕੱਥੂਨੰਗਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੋਸ਼ੀਆਂ ਖਿਲਾਫ ਸਰਕਾਰ ਪਾਸੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਨੇ ਸਥਾਨਕ ਪੁਲਿਸ ਥਾਣੇ ਵਿਚ ਐਫ.ਆਈ.ਆਰ ਦਰਜ਼ ਕਰਵਾ ਦਿੱਤੀ ਹੈ, ਜਿਸ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਕਾਰਵਾਈ ਕਰਦਿਆਂ ਬੇਅਦਬੀ ਦੇ ਯਤਨ ਕਰਨ ਵਾਲੇ ਲੋਕਾਂ ਖਿਲਾਫ ਕਰੜੀ ਕਾਰਵਾਈ ਕਰਨ ਦੇ ਨਾਲ-ਨਾਲ ਘਟਨਾ ਪਿੱਛੇ ਕੰਮ ਕਰਦੇ ਅਸਲ ਦੋਸ਼ੀਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਕੰਗ, ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗੜ੍ਹੀ, ਜਰਨੈਲ ਸਿੰਘ ਡੋਗਰਾਂਵਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਸਤਨਾਮ ਸਿੰਘ ਮਾਂਗਾਸਰਾਏ, ਨਿਰਵੈਲ ਸਿੰਘ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਗੁਰਨਾਮ ਸਿੰਘ, ਅਜ਼ਾਦਦੀਪ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਰਜਵੰਤ ਸਿੰਘ, ਤਰਸੇਮ ਸਿੰਘ, ਐਸਡੀਓ ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …