Thursday, May 29, 2025
Breaking News

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ‘ਗੁਰਮਤਿ ਸਮਾਗਮ’

ਅੰਮ੍ਰਿਤਸਰ, 11 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰਪੁਰਬ ਦੇ ਸਬੰਧ ’ਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ।
ਇਸ ਪਵਿੱਤਰ ਦਿਹਾੜੇ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਲਈ ਪੁੱਜੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਤ ਕੀਤਾ।ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਮ ਨਾਲ ਜਾਣੀ ਜਾਂਦੀ ਸੀ।ਇਸ ਪਵਿੱਤਰ ਦਿਹਾੜੇ ’ਤੇ ਕਾਲਜ ਦੇ ਵਿਦਿਆਰਥੀਆਂ ਦੁਆਰਾ ‘ਧੰਨ-ਧੰਨ ਰਾਮਦਾਸ ਗੁਰੂ’, ‘ਗੁਰੂ ਰਾਮਦਾਸ ਰਾਖੋ ਸਰਣਾਈ’ ਅਤੇ ‘ਬੈਠਾ ਸੋਢੀ ਪਾਤਸ਼ਾਹ’ ਸ਼ਬਦ ਗਾਇਨ ਕਰਕੇ ਪੂਰੇ ਮਾਹੌਲ ਨੂੰ ਗੁਰੂ ਸ਼ਬਦ ’ਚ ਲੀਨ ਕੀਤਾ।ਆਨ. ਸੈਕਟਰੀ ਛੀਨਾ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸਕਾਰ ਡਾ. ਇੰਦਰਜੀਤ ਸਿੰਘ ਗੱਗੋਆਣੀ ਨੇ ਇਕੱਤਰ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਅਜ਼ਮੇਰ ਸਿੰਘ ਹੇਰ, ਪਰਮਜੀਤ ਸਿੰਘ ਬੱਲ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਫਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ ਧਵਨ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਡੀ.ਐਸ ਰਟੌਲ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ, ਵਿਦਿਆਰਥਣਾਂ ਵੀ ਮੌਜ਼ੂਦ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …