Wednesday, May 28, 2025
Breaking News

ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਅਧਿਆਪਕਾਂ ਦਾ ਮੁੱਢਲਾ ਫਰਜ਼ – ਈ.ਟੀ.ਓ

ਬੰਡਾਲਾ ਤੇ ਤਾਰਾਗੜ੍ਹ ਸਰਕਾਰੀ ਸਕੂਲਾਂ ‘ਚ ਵਿਸ਼ੇਸ਼ ਰਿਪੇਅਰ ਕੰਮਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਕਿਸੇ ਵੀ ਦੇਸ਼ ਦਾ ਵਿਕਾਸ ਉਸ ਦੇਸ਼ ਵਿੱਚ ਚੱਲ ਰਹੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਤੋਂ ਹੀ ਲਿਆ ਜਾ ਸਕਦਾ ਹੈ।ਜੇਕਰ ਕਿਸੇ ਬੱਚੇ ਦੀ ਸਿਹਤ ਠੀਕ ਹੋਵੇਗੀ ਤਾਂ ਹੀ ਉਹ ਚੰਗੀ ਸਿੱਖਿਆ ਪ੍ਰਾਪਤ ਕਰ ਸਕੇਗਾ।ਇਸ ਦੇ ਨਾਲ ਹੀ ਅਧਿਆਪਕਾਂ ਦਾ ਫਰਜ਼ ਬਣਦਾ ਹੈ ਕਿ ਉਹ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਰਕਾਰੀ ਸੀ.ਸੈਕੰ. ਸਕੂਲ ਤਾਰਾਗੜ੍ਹ ਵਿਖੇ 22.76 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੰਡਾਲਾ ਵਿਖੇ 12.54 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਵਿੱਚ ਹੋਣ ਵਾਲੇ ਵਿਸ਼ੇਸ਼ ਰਿਪੇਅਰ ਦੇ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ।ਈ.ਟੀ.ਓ ਨੇ ਕਿਹਾ ਕਿ ਇਨਾਂ ਨਾਲ ਦੋਵਾਂ ਸਕੂਲਾਂ ਵਿੱਚ ਪੀਣ ਵਾਲਾ ਪਾਣੀ, ਟਾਇਲੈਟ ਅਤੇ ਕਮਰਿਆਂ ਦੀ ਮੁਰੰਮਤ ਦੇ ਨਾਲ ਨਾਲ ਇੰਟਰਲਾਕਿੰਗ ਟਾਈਲਾਂ ਵੀ ਲਗਾਈਆਂ ਜਾਣਗੀਆਂ।ਈ.ਟੀ.ਓ ਨੇ ਕਿਹਾ ਕਿ ਬੜ੍ਹੇ ਦੁੱਖ ਦੀ ਗੱਲ ਹੈ ਕਿ ਕਾਫ਼ੀ ਲੰਮੇ ਸਮੇਂ ਤੋਂ ਇਨਾਂ ਸਕੂਲਾਂ ਦੀ ਹਾਲਤ ਖਸਤਾ ਸੀ। ਉਨਾਂ ਕਿਹਾ ਕਿ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਵਿਸ਼ੇਸ਼ ਤੌਰ ‘ਤੇ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਸਾਰੇ ਸਰਕਾਰੀ ਸਕੂਲਾਂ ਦੀ ਦਿੱਖ ਨੂੰ ਸੰਵਾਰਿਆ ਜਾਵੇਗਾ।ਉਨਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਜ਼ਮੀਨਾਂ ਤੇ ਸਰਕਾਰੀ ਪ੍ਰੋਜੈਕਟ ਲਗਵਾਉਣ ਤਾਂ ਜੋ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ 72.66 ਲੱਖ ਬਿਜਲੀ ਖੱਪਤਕਾਰਾਂ ਵਿਚੋਂ 50 ਲੱਖ ਖੱਪਤਕਾਰਾਂ ਦੇ ਬਿੱਲ ਜ਼ੀਰੋ ਆਏ ਹਨ।ਇਸ ਤਰਾਂ ਇਹ ਪਹਿਲੀ ਵਾਰ ਹੈ ਕਿ ਸੂਬੇ ਅੰਦਰ 14 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਗਈ ਹੈ।ਉਨਾਂ ਕਿਹਾ ਕਿ ਲੋਕਾਂ ਨੇ ਸਾਨੂੰ ਬਦਲਾਅ ਲਿਆਉਣ ਲਈ ਵੋਟ ਦਿੱਤਾ ਸੀ ਅਤੇ ਅਸੀਂ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ, ਜਿਥੇ ਰਾਜ ਦੇ ਸਾਰੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਰੋਜ਼ਗਾਰ ਦੇਣ ਦਾ ਵੀ ਪ੍ਰਬੰਧ ਕੀਤਾ ਹੈ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫ਼ਸਰ ਬਲਰਾਜ ਸਿੰਘ ਢਿੱਲੋਂ, ਮਨਜਿੰਦਰ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ, ਹੈਡ ਟੀਚਰ ਜਗਦੀਪ ਸਿੰਘ, ਐਸ.ਈ ਇੰਦਰਜੀਤ ਸਿੰਘ, ਐਕਸੀਐਨ ਇੰਦਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …