ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਨਗਰ ਕੀਰਤਨ ਤੋਂ ਇਕ ਦਿਨ ਪਹਿਲਾਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਡੇਰਾ ਬਾਬਾ ਭੂਰੀ ਵਾਲੇ ਬਾਬਾ ਕਸ਼ਮੀਰਾ ਸਿੰਘ ਦੇ ਨਾਲ ਮਿਲ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੀ ਸਾਫ ਸਫਾਈ ਤੇ ਧੁਆਈ ਝਾੜੂ ਮਾਰ ਕੇ ਕੀਤੀ ਗਈ।ਇਸ ਸਮੇਂ ਮੇਅਰ ਰਿੰਟੂ ਸਮੇਤ ਨਗਰ ਨਿਗਮ ਦੇ ਅਧਿਕਾਰੀ, ਚੀਫ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ ਅਤੇ ਹੋਰ ਕਰਮਚਾਰੀਆਂ ਨੇ ਹਿੱਸਾ ਲਿਆ।
ਮੇਅਰ ਰਿੰਟੂ ਨੇ ਕਿਹਾ ਕਿ ਉਹ ਬਹੁਤ ਵਡਭਾਗੀ ਹਨ ਕਿ ਉਨਾਂ ਨੁੰ ਸੇਵਾ ਦਾ ਇਹ ਮੌਕਾ ਮਿਲਿਆ ਹੈ।ਉਨਾਂ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੀ ਸਾਫ ਸਫਾਈ ਲਈ ਕਰੋੜਾਂ ਦੀ ਮਸ਼ੀਨਾਂ ਲਗਾਈਆਂ ਹੋਈਆਂ ਹਨ ਤੇ ਸ਼ਹਿਰ ਦੇ ਅੰਦਰੂਨ ਇਲਾਕਿਆਂ ਦੀ ਸਫਾਈ ਵੀ ਇਹਨਾਂ ਮਸ਼ੀਨਾਂ ਰਾਹੀਂ ਹੋ ਰਹੀ ਹੈ।ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ‘ਤੇ ਰੋਜ਼ਾਨਾ ਤਿੰਨ ਸ਼ਿਫਟਾਂ ‘ਚ ਸਫਾਈ ਕੰਮ ਬਾਖੂਬੀ ਚੱਲ ਰਿਹਾ ਹੈ।
ਇਸ ਮੌਕੇ ਡਾ. ਯੋਗੇਸ਼ ਕੁਮਾਰ ਸਿਹਤ ਅਫ਼ਸਰ, ਸਾਹਿਲ ਮਲਹੋਤਰਾ ਅਤੇ ਸਮੂਹ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media