Tuesday, July 15, 2025
Breaking News

ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਨੇ ਕਰੋੜਾਂ ਦੇ ਵਿਕਾਸ ਕਾਰਜ਼ਾਂ ਨੂੰ ਦਿੱਤੀ ਮਨਜ਼ੂਰ

ਵਿਕਾਸ ਕਾਰਜ਼ਾਂ ਲਈ ਨਹੀਂ ਆਉਣ ਦਿੱਤੀ ਜਾਵੇਗੀ ਫੰਡਾਂ ਦੀ ਕਮੀ – ਮੇਅਰ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਗਤੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ।ਜਿਸ ਦੌਰਾਨ ਸਰਵਬਸੰਮਤੀ ਨਾਲ ਕਰੋੜਾਂ ਰੁਪਏ ਦੇ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ।
ਮੀਟਿੰਗ ਵਿਚ ਸਿਵਲ ਅਤੇ ਓ.ਐਂਡ ਐਮ ਵਿਭਾਗਾਂ ਦੇ ਕੰਮਾਂ ਨੂੰ ਮਨਜੂਰੀ ਦਿੱਤੀ ਗਈ।ਜਿਨ੍ਹਾਂ ਵਿਚ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਦੀਆ ਸੜਕਾਂ ਅਤੇ ਗਲੀਆਂ ਨੁੰ ਚੌੜਾ ਕਰਕੇ ਉਹਨਾਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ, ਸੜਕਾਂ ਦੇ ਕਿਨਾਰਿਆਂ ‘ਤੇ ਫੁੱਟਪਾਥ ਦਾ ਨਿਰਮਾਣ, ਸੀਵਰੇਜ਼ ਦੀ ਸਫਾਈ ਲਈ ਸੁਪਰ ਸੱਕਰ ਮਸ਼ੀਨ ਅਤੇ ਮੈਨਟੀਨੈਂਸ ਆਦਿ ਦੇ ਕੰਮ ਸ਼ਾਮਿਲ ਹਨ।ਮੇਅਰ ਕਰਮਜੀਤ ਸਿੰਘ ਨੇ ਰਿੰਟੂ ਮੌਜ਼ੂਦ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਵਿਕਾਸ ਦੇ ਕੰਮ ਹਰ ਕੌਂਸਲਰ ਦੀ ਜਾਣਕਾਰੀ ਹੇਠ ਉਲੀਕੇ ਜਾਣ ਅਤੇ ਉਹਨਾਂ ਨੂੰ ਅਮਲੀਜਾਮਾ ਪਹਿਣਾਇਆ ਜਾ ਜਾਵੇ।ਉਹਨਾ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਨਿਗਰਾਨ ਇੰਜੀ. ਸਤਿੰਦਰ ਕੁਮਾਰ, ਦਪਿੰਦਰ ਸੰਧੂ, ਸੰਦੀਪ ਸਿੰਘ, ਕਾ:ਕਾ: ਇੰਜੀ. ਭਲਿੰਦਰ ਸਿੰਘ, ਮਨਜੀਤ ਸਿੰਘ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਨਗਰ ਨਿਗਮ ਅਧਿਕਾਰੀ ਵੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …