ਵਧੀਕ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਅੰਮ੍ਰਿਤਸਰ, 12 ਅਕਤੂਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜਿਲ੍ਹੇ ਅੰਦਰ 15 ਤੋਂ 18 ਅਕਤੂਬਰ ਤੱਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ ਗਤਕਾ ਖੇਡਾਂ ਦੇ ਮੁਕਾਬਲੇ ਹੋਣਗੇ, ਜਿਸ ਵਿੱਚ ਸੂਬੇ ਭਰ ਤੋਂ 1000 ਤੋਂ ਵੱਧ ਖਿਡਾਰੀ/ਖਿਡਾਰਨਾਂ ਭਾਗ ਲੈਣਗੀਆਂ।
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਗਤਕਾ ਖੇਡਾਂ ਨੂੰ ਰਾਜ ਪੱਧਰੀ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ।ਉਨਾਂ ਨੇ ਜਿਲ੍ਹਾ ਖੇਡ ਅਫਸਰ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਖਿਡਾਰੀਆਂ ਦੇ ਰਹਿਣ-ਖਾਣ ਪੀਣ ਸਬੰਧੀ ਪੂਰੇ ਪ੍ਰਬੰਧ ਕੀਤੇ ਜਾਣ ਅਤੇ ਗੁਰੂ ਨਾਨਕ ਸਟੇਡੀਅਮ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ।ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਇਨ੍ਹਾਂ ਖੇਡਾਂ ਨੂੰ ਨੇਪਰੇ ਚਾੜ੍ਹਣ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਹਰੇਕ ਅਧਿਕਾਰੀ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਵੇ।
ਇਸ ਮੀਟਿੰਗ ਵਿੱਚ ਰਿਜਨਰਲ ਟਰਾਂਸਪੋਰਟ ਸਕੱਤਰਤ ੍ਰ ਅਰਸ਼ਪ੍ਰੀਤ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਬਲਰਾਜ ਸਿੰਘ ਢਿਲੋਂ, ਸ੍ਰੀਮਤੀ ਰੇਖਾ ਮਹਾਜਨ, ਚੀਫ ਸੈਨਟਰੀ ਇੰਸਪੈਕਟਰ ਮਲਕੀਤ ਸਿੰਘ, ਸਰਬਜੀਤ ਸਿੰਘ ਪ੍ਰਜੀਡੈਂਟ ਗਤਕਾ, ਸਿਹਤ ਵਿਭਾਗ ਤੋਂ ਇਲਾਵਾ ਕਈ ਅਧਿਕਾਰੀ ਹਾਜ਼ਰ ਸਨ।